ਜੀਟੀਸੀ ਨੈੱਟਵਰਕ ਦੇ ਐੱਮਡੀ ਤੇ ਪ੍ਰੈਜ਼ੀਡੈਂਟ ਡਾ. ਰਾਬਿੰਦਰ ਨਾਰਾਇਣ ਨੇ ਗਾਇਕਾ ਸਵੀਤਾਜ ਬਰਾੜ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਸਨਮਾਨਿਤ
ਪੰਜਾਬੀ ਸੰਗੀਤ ਅਤੇ ਸਿਨੇਮਾ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਗਾਇਕਾ ਤੇ ਅਦਾਕਾਰਾ ਸਵੀਤਾਜ ਬਰਾੜ ਨੂੰ ਕ੍ਰਿਏਟਰਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਜੀਟੀਸੀ ਨੈੱਟਵਰਕ ਦੇ ਐੱਮਡੀ ਅਤੇ ਪ੍ਰੈਜ਼ੀਡੈਂਟ ਡਾ. ਰਾਬਿੰਦਰ ਨਾਰਾਇਣ ਵੱਲੋਂ ਪ੍ਰਦਾਨ ਕੀਤਾ ਗਿਆ।

ਜੀਟੀਸੀ ਪੰਜਾਬੀ ਵੱਲੋਂ SMTV ਦੇ ਸਹਿਯੋਗ ਨਾਲ ਕਰਵਾਏ ਗਏ ਕ੍ਰਿਏਟਰਸ ਅਵਾਰਡ ਸਮਾਰੋਹ ਵਿੱਚ ਸਵੀਤਾਜ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੀ ਸ਼ਾਨਦਾਰ ਸ਼ਖ਼ਸੀਅਤ, ਸੰਗੀਤ ਅਤੇ ਫ਼ਿਲਮਾਂ ਵਿੱਚ ਯੋਗਦਾਨ ਅਤੇ ਕਲਾਕਾਰੀ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਗਈ।
ਸਵੀਤਾਜ ਬਰਾੜ ਨੇ ਆਪਣੀ ਪ੍ਰਤਿਭਾ ਅਤੇ ਦਮਦਾਰ ਪੇਸ਼ਕਾਰੀਆਂ ਨਾਲ ਪੰਜਾਬੀ ਮਨੋਰੰਜਨ ਜਗਤ ਵਿੱਚ ਖ਼ਾਸ ਮੁਕਾਮ ਹਾਸਲ ਕੀਤਾ ਹੈ। ਕ੍ਰਿਏਟਰਸ ਅਵਾਰਡ ਰਾਹੀਂ ਉਨ੍ਹਾਂ ਦੀ ਕਲਾ ਅਤੇ ਪ੍ਰਾਪਤੀਆਂ ਦਾ ਸਨਮਾਨ ਕੀਤਾ ਗਿਆ।