‘ਮਿੱਟੀ ਦੇ ਪੁੱਤ’ ਦਾ ਟਾਈਟਲ ਟ੍ਰੈਕ Aamree ਤੇ Sukhreet ਸੁਖਪ੍ਰੀਤ ਬੁੱਟਰ ਦੀ ਆਵਾਜ਼ ‘ਚ ਰਿਲੀਜ਼
ਪੰਜਾਬੀ ਫ਼ਿਲਮ ‘ਮਿੱਟੀ ਦੇ ਪੁੱਤ’ ਦਾ ਟਾਈਟਲ ਟ੍ਰੈੁਕ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਅਮਰੀ ਤੇ ਸੁਖਪ੍ਰੀਤ ਬੁੱਟਰ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।
ਪੰਜਾਬੀ ਫ਼ਿਲਮ ‘ਮਿੱਟੀ ਦੇ ਪੁੱਤ’ ਦਾ ਟਾਈਟਲ ਟ੍ਰੈੁਕ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਅਮਰੀ ਤੇ ਸੁਖਪ੍ਰੀਤ ਬੁੱਟਰ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਇਸ ਫ਼ਿਲਮ ਦੇ ਗੀਤ ਨੂੰ ਦੇਵ ਖਰੌੜ, ਵਿਕਰਮਜੀਤ ਵਿਰਕ ਤੇ ਫ਼ਿਲਮ ਦੇ ਹੋਰਨਾਂ ਅਦਾਕਾਰਾਂ ਤੇ ਫ਼ਿਲਮਾਇਆ ਗਿਆ ਹੈ। ਬੀਤੇ ਦਿਨੀਂ ਇਹ ਫ਼ਿਲਮ ਰਿਲੀਜ਼ ਹੋਈ ਹੈ ਤੇ ਦਰਸ਼ਕਾਂ ਦੇ ਵੱਲੋਂ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਦੇਵ ਖਰੌੜ ਦਾ ਵਰਕ ਫ੍ਰੰਟ
ਦੇਵ ਖਰੌੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ। ਉਨ੍ਹਾਂ ਨੇ ਬਲੈਕੀਆ, ਰੁਪਿੰਦਰ ਗਾਂਧੀ ਸਣੇ ਕਈ ਬਿਹਤਰੀਨ ਫ਼ਿਲਮਾਂ ਕੀਤੀਆਂ ਹਨ। ਦਰਸ਼ਕ ਵੀ ਉਨ੍ਹਾਂ ਦੀਆਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ।