ਦਿਵਿਤ ਔਲਕ ਦੇ ਅੰਤਿਮ ਸਸਕਾਰ ਤੋਂ ਬਾਅਦ ਦਿਨੇਸ਼ ਔਲਕ ਨੂੰ ਹੌਸਲਾ ਦਿੰਦੇ ਨਜ਼ਰ ਆਏ ਗਿੱਪੀ ਗਰੇਵਾਲ, ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ

ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਕਈ ਨਾਮੀ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ। ਹੁਣ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਦਿਨੇਸ਼ ਔਲਕ ਨੂੰ ਹੌਸਲਾ ਦਿੰਦੇ ਨਜ਼ਰ ਆ ਰਹੇ ਹਨ।

By  Shaminder Kaur Kaler November 3rd 2026 06:35 PM

ਪੰਜਾਬੀ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ। ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਕਈ ਨਾਮੀ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ। ਹੁਣ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਦਿਨੇਸ਼ ਔਲਕ ਨੂੰ ਹੌਸਲਾ ਦਿੰਦੇ ਨਜ਼ਰ ਆ ਰਹੇ ਹਨ।


ਦਿਵਿਤ ਔਲਕ ਦੇ ਅੰਤਿਮ ਸਸਕਾਰ ਤੋਂ ਬਾਅਦ ਗਿੱਪੀ ਗਰੇਵਾਲ ਨੇ ਦਿਨੇਸ਼ ਔਲਕ ਨਾਲ ਮੁਲਾਕਾਤ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸਾਹਮਣੇ ਆਈਆਂ ਤਸਵੀਰਾਂ ਵਿੱਚ ਗਿੱਪੀ ਗਰੇਵਾਲ ਦਿਨੇਸ਼ ਔਲਕ ਦੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਇਸ ਦੁੱਖ ਦੇ ਸਮੇਂ ਵਿੱਚ ਆਪਣੇ ਸਾਥੀ ਨੂੰ ਹੌਸਲਾ ਦੇਣ ਲਈ ਉਨ੍ਹਾਂ ਦੀ ਇਹ ਮੁਲਾਕਾਤ ਕਾਫ਼ੀ ਭਾਵੁਕ ਕਰ ਦੇਣ ਵਾਲੀ ਹੈ।


ਜ਼ਿਕਰਯੋਗ ਹੈ ਕਿ ਦਿਵਿਤ ਔਲਕ ਦੀ ਅੰਤਿਮ ਯਾਤਰਾ ਵਿੱਚ ਗਾਇਕ ਜੈਜ਼ੀ ਬੀ, ਗਿੱਪੀ ਗਰੇਵਾਲ ਸਮੇਤ ਪੰਜਾਬੀ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਸ਼ਮੂਲੀਅਤ ਕੀਤੀ ਸੀ। ਸਾਰਿਆਂ ਨੇ ਨਮ ਅੱਖਾਂ ਨਾਲ ਦਿਵਿਤ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।ਇਸ ਦੁੱਖ ਦੀ ਘੜੀ ਵਿੱਚ ਪੂਰਾ ਪੰਜਾਬੀ ਮਨੋਰੰਜਨ ਜਗਤ ਦਿਨੇਸ਼ ਔਲਕ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ।

© Copyright Galactic Television & Communications Pvt. Ltd. 2026. All rights reserved.