ਅਮਰ ਨੂਰੀ ਤੇ ਸਰਦੂਲ ਸਿਕੰਦਰ ਦੇ ਘਰ ਵੱਜੀਆਂ ਸ਼ਹਿਨਾਈਆਂ, ਪੁੱਤਰ ਅਲਾਪ ਸਿਕੰਦਰ ਬਣਿਆ ਲਾੜਾ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜੋੜੇ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਵਿੱਚ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦੇ ਘਰ ਵਿਆਹ ਦੀਆਂ ਸ਼ਹਿਨਾਈਆਂ ਵੱਜੀਆਂ ਹਨ ਅਤੇ ਪਰਿਵਾਰ ਦੇ ਪੁੱਤਰ ਅਲਾਪ ਸਿਕੰਦਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

By  Shaminder Kaur Kaler November 28th 2026 02:43 PM

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜੋੜੇ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਵਿੱਚ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦੇ ਘਰ ਵਿਆਹ ਦੀਆਂ ਸ਼ਹਿਨਾਈਆਂ ਵੱਜੀਆਂ ਹਨ ਅਤੇ ਪਰਿਵਾਰ ਦੇ ਪੁੱਤਰ ਅਲਾਪ ਸਿਕੰਦਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।


ਅਲਾਪ ਸਿਕੰਦਰ ਦੇ ਲਾੜੇ ਵਾਲੇ ਰੂਪ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਤਸਵੀਰਾਂ ਵਿੱਚ ਅਲਾਪ ਸਿਕੰਦਰ ਦਾ ਸ਼ਾਹੀ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।


ਇਸ ਖ਼ਾਸ ਮੌਕੇ 'ਤੇ ਪਰਿਵਾਰ ਅਤੇ ਕਰੀਬੀਆਂ ਵੱਲੋਂ ਖੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬੀ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਅਤੇ ਪ੍ਰਸ਼ੰਸਕ ਵੀ ਨਵੇਂ ਵਿਆਹੇ ਜੋੜੇ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ।


ਜ਼ਿਕਰਯੋਗ ਹੈ ਕਿ ਸਰਦੂਲ ਸਿਕੰਦਰ ਪੰਜਾਬੀ ਸੰਗੀਤ ਜਗਤ ਦਾ ਇੱਕ ਅਜਿਹਾ ਨਾਮ ਹਨ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਅਤੇ ਬੇਮਿਸਾਲ ਗਾਇਕੀ ਨਾਲ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ। ਅੱਜ ਉਨ੍ਹਾਂ ਦੇ ਪਰਿਵਾਰ ਵਿੱਚ ਆਈ ਇਸ ਖੁਸ਼ੀ ਦੇ ਮੌਕੇ 'ਤੇ ਪ੍ਰਸ਼ੰਸਕ ਵੀ ਆਪਣਾ ਪਿਆਰ ਅਤੇ ਅਸ਼ੀਰਵਾਦ ਦੇ ਰਹੇ ਹਨ।

© Copyright Galactic Television & Communications Pvt. Ltd. 2026. All rights reserved.