ਬੱਬੂ ਮਾਨ ਦਾ ਹਿੰਦੀ ਗੀਤ ‘ਦਮ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਬੱਬੂ ਮਾਨ ਦਾ ਹਿੰਦੀ ਗੀਤ ‘ਦਮ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਉਨ੍ਹਾਂ ਨੇ ਖੁਦ ਦਿੱਤਾ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੀਤ ਨੂੰ ਬੌਸ ਮਿਊਜ਼ਿਕਾ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

By  Shaminder Kaur Kaler August 5th 2026 04:48 PM -- Updated: August 5th 2026 04:56 PM

ਬੱਬੂ ਮਾਨ ਦਾ ਹਿੰਦੀ ਗੀਤ ‘ਦਮ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਉਨ੍ਹਾਂ ਨੇ ਖੁਦ ਦਿੱਤਾ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੀਤ ਨੂੰ ਬੌਸ ਮਿਊਜ਼ਿਕਾ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਬੱਬੂ ਮਾਨ ਨੇ ਇਸ ਤੋਂ ਪਹਿਲਾਂ ਵੀ ਕਈ ਹਿੰਦੀ ਗੀਤ ਗਾਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।   

ਬੱਬੂ ਮਾਨ ਦਾ ਵਰਕ ਫ੍ਰੰਟ 

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਜਲਦ ਹੀ ਬੱਬੂ ਮਾਨ ਆਪਣੀ ਨਵੀਂ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟ ‘ਤੇ ਕੰਮ ਕਰ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਸੁੱਚਾ ਸੂਰਮਾ  ਫ਼ਿਲਮ ਵੀ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ । 

© Copyright Galactic Television & Communications Pvt. Ltd. 2026. All rights reserved.