ਦਿਲਜੀਤ ਦੋਸਾਂਝ ਨੇ ਮਜ਼ੇਦਾਰ ਵੀਡੀਓ ਕੀਤਾ ਸਾਂਝਾ ‘ਔਰਾ ਟੂਰ ਇੰਡੀਆ’ ਦਾ ਕੀਤਾ ਐਲਾਨ

ਦਿਲਜੀਤ ਦੋਸਾਂਝ ਨੇ ਇੱਕ ਮਜ਼ੇਦਾਰ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਇੰਡੀਆ ‘ਚ ਹੋਣ ਵਾਲੇ ਆਪਣੇ ਔਰਾ ਟੂਰ ਦੇ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਫੈਨਸ ਵੀ ਦਿਲਜੀਤ ਦੇ ਇਸ ਵੀਡੀਓ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ ।

By  Shaminder Kaur Kaler September 30th 2026 04:13 PM

ਦਿਲਜੀਤ ਦੋਸਾਂਝ ਨੇ ਇੱਕ ਮਜ਼ੇਦਾਰ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਇੰਡੀਆ ‘ਚ ਹੋਣ ਵਾਲੇ ਆਪਣੇ ਔਰਾ ਟੂਰ ਦੇ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ  ਗਾਇਕ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਫੈਨਸ ਵੀ ਦਿਲਜੀਤ ਦੇ ਇਸ ਵੀਡੀਓ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ ।ਸੋਸ਼ਲ ਮੀਡੀਆ ਤੇ ਗਾਇਕ ਦੇ ਫੈਨਸ ਦੇ ਵੱਲੋਂ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।


ਉਨ੍ਹਾਂ ਨੇ ਗਾਇਕੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । 


© Copyright Galactic Television & Communications Pvt. Ltd. 2026. All rights reserved.