ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਫੈਨਸ ਨੇ ਰਿਐਕਸ਼ਨ ਦਿੰਦੇ ਹੋਏ ਕਿਹਾ ‘ਬੜੀ ਲੰਬੀ ਏ ਸਕਸੈਸ ਦੀ ਸਟੋਰੀ ਨੀ’

ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਅਖਾੜੇ ‘ਚ ਪਰਫਾਰਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਓਨੀ ਹੀ ਐਨਰਜੀ ਦੇ ਨਾਲ ਗਾ ਰਿਹਾ ਹੈ ਤੇ ਇਹ ਐਨਰਜੀ ਏਨੇਂ ਸਾਲਾਂ ਦੇ ਬਾਅ ਅੱਜ ਵੀ ਉਸੇ ਤਰ੍ਹਾਂ ਬਰਕਰਾਰ ਹੈ ।

By  Shaminder Kaur Kaler August 1st 2026 10:24 AM

ਦਿਲਜੀਤ ਦੋਸਾਂਝ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਅਖਾੜੇ ‘ਚ ਪਰਫਾਰਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਓਨੀ ਹੀ ਐਨਰਜੀ ਦੇ ਨਾਲ ਗਾ ਰਿਹਾ ਹੈ ਤੇ ਇਹ ਐਨਰਜੀ ਏਨੇਂ ਸਾਲਾਂ ਦੇ ਬਾਅ ਅੱਜ ਵੀ ਉਸੇ ਤਰ੍ਹਾਂ ਬਰਕਰਾਰ ਹੈ ।

ਇਹ ਦਿਲਜੀਤ ਦੋਸਾਂਝ ਦੀ ਸਾਲਾਂ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਅੱਜ ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ।ਦੇਸ਼ ਦੁਨੀਆ ‘ਚ ਉਨ੍ਹਾਂ ਦੇ ਨਾਂਅ ਦਾ ਡੰਕਾ ਵੱਜਦਾ ਹੈ।ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।  

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਸਤਲੁਜ’ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਰਿਲੀਜ਼ ਦੇ ਦੋ ਦਿਨਾਂ ਬਾਅਦ ਹੀ ਹਟਾ ਦਿੱਤਾ ਗਿਆ ਸੀ । ਇਸ ਤੋਂ ਇਲਾਵਾ ਉਹ ਪੰਜਾਬ ੧੯੮੪, ਜੱਟ ਐਂਡ ਜੂਲੀਅਟ,ਗੁੱਡ ਨਿਊਜ਼ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.