ਪਰਵੀਨ ਭਾਰਟਾ ਦੀ ਆਵਾਜ਼ ਦਾ ਭੁਲੇਖਾ ਪਾਉਂਦੀ ਹੈ ਇਸ ਕੁੜੀ ਦੀ ਆਵਾਜ਼, ਵੀਡੀਓ ਹੋ ਰਿਹਾ ਵਾਇਰਲ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ ਆਪਣੀ ਵਧੀਆ ਗਾਇਕੀ ਦੇ ਲਈ ਜਾਣੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਕੁੜੀ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਆਵਾਜ਼ ਪਰਵੀਨ ਭਾਰਟਾ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਹੈ। ਇਸ ਕੁੜੀ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ ਆਪਣੀ ਵਧੀਆ ਗਾਇਕੀ ਦੇ ਲਈ ਜਾਣੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਕੁੜੀ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਆਵਾਜ਼ ਪਰਵੀਨ ਭਾਰਟਾ ਦੀ ਆਵਾਜ਼ ਦੇ ਨਾਲ ਮੇਲ ਖਾਂਦੀ ਹੈ। ਇਸ ਕੁੜੀ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ‘ਚ ਇਹ ਕੁੜੀ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।
ਪਰਵੀਨ ਭਾਰਟਾ ਦਾ ਵਰਕ ਫ੍ਰੰਟ
ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਰੜਾ ਸੰਘਰਸ਼ ਕੀਤਾ ਸੀ। ਇੱਥੋਂ ਤੱਕ ਉਹਨਾਂ ਨੂੰ ਆਪਣੇ ਪਰਿਵਾਰ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ ।ਪਰ ਗਾਇਕਾ ਨੇ ਹਾਰ ਨਹੀਂ ਮੰਨੀ ਅਤੇ ਗਾਇਕੀ ਦੇ ਖੇਤਰ ‘ਚ ਕਾਮਯਾਬੀ ਹਾਸਲ ਕਰਕੇ ਹੀ ਦਮ ਲਿਆ ਸੀ ।