ਗੁਲਾਬ ਸਿੱਧੂ ਫਾਇਰਿੰਗ ਕੇਸ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ, ਅਦਾਲਤੀ ਪੇਸ਼ੀ ਦੌਰਾਨ ਪੁਲਿਸ ਨੇ ਲਿਆ ਹਿਰਾਸਤ ’ਚ

ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਹਿਰਾਸਤ ਵਿੱਚ ਲਿਆ।ਰਿਪੋਰਟਾਂ ਅਨੁਸਾਰ, ਪੁਲਿਸ ਨੇ ਇਹ ਕਾਰਵਾਈ ਫਾਇਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਹੈ।

By  Shaminder Kaur Kaler September 28th 2026 05:00 PM

ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਫਾਇਰਿੰਗ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਹਿਰਾਸਤ ਵਿੱਚ ਲਿਆ।ਰਿਪੋਰਟਾਂ ਅਨੁਸਾਰ, ਪੁਲਿਸ ਨੇ ਇਹ ਕਾਰਵਾਈ ਫਾਇਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਪਹਿਲਾਂ ਵੀ ਕੁਝ ਮਾਮਲਿਆਂ ਵਿੱਚ ਸਾਹਮਣੇ ਆ ਚੁੱਕਾ ਹੈ। ਪੁਲਿਸ ਰਿਕਾਰਡ ਮੁਤਾਬਕ ਉਸ ’ਤੇ ਪਹਿਲਾਂ ਵੀ ਕਈ ਕੇਸ ਦਰਜ ਹੋਣ ਦੀ ਜਾਣਕਾਰੀ ਹੈ। ਹਾਲਾਂਕਿ, ਇਨ੍ਹਾਂ ਪੁਰਾਣੇ ਮਾਮਲਿਆਂ ਅਤੇ ਮੌਜੂਦਾ ਫਾਇਰਿੰਗ ਕੇਸ ਵਿੱਚ ਉਸਦੀ ਭੂਮਿਕਾ ਬਾਰੇ ਅੰਤਿਮ ਤਸਵੀਰ ਪੁਲਿਸ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।


ਗੁਲਾਬ ਸਿੱਧੂ ਨਾਲ ਸਬੰਧਤ ਫਾਇਰਿੰਗ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਹੁਣ ਇਸ ਨਵੀਂ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਵਿੱਚ ਹੋਰ ਕੀ ਖੁਲਾਸੇ ਹੁੰਦੇ ਹਨ ਅਤੇ ਪੁਲਿਸ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ, ਇਸ ’ਤੇ ਸਭ ਦੀ ਨਜ਼ਰ ਹੈ।

 

© Copyright Galactic Television & Communications Pvt. Ltd. 2026. All rights reserved.