ਗੁਰਦਾਸ ਮਾਨ ਨੇ ਆਪਣੇ ਗੀਤਾਂ ਦੇ ਨਾਲ-ਨਾਲ ਠੁਮਕਿਆਂ ਦੇ ਨਾਲ ਸਰੋਤੇ ਕੀਲੇ, ਵੇਖੋ ਵੀਡੀਓ

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ ਪੀਰ ਪੈਗੰਬਰਾਂ ਦੇ ਉਰਸਾਂ ‘ਤੇ ਵੀ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਦੇ ਹੋਏ ਨਜ਼ਰ ਆਉਂਦੇ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਠੁਮਕੇ ਵੀ ਵੇਖਣ ਵਾਲੇ ਹਨ।

By  Shaminder Kaur Kaler July 22nd 2026 04:57 PM

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ ਪੀਰ ਪੈਗੰਬਰਾਂ ਦੇ ਉਰਸਾਂ ‘ਤੇ ਵੀ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਦੇ ਹੋਏ ਨਜ਼ਰ ਆਉਂਦੇ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਗਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਠੁਮਕੇ ਵੀ ਵੇਖਣ ਵਾਲੇ ਹਨ। ਗੁਰਦਾਸ ਮਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਹਾਰਟ ਵਾਲੇ ਇਮੋਜੀ ਪੋਸਟ ਕਰ ਰਹੇ ਹਨ। 


ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਨਾਮ ਕਮਾਇਆ ਹੈ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ ਅਤੇ ਅਨੇਕਾਂ ਹੀ ਪੰਜਾਬੀ ਤੇ ਬਾਲੀਵੁੱਡ ਫ਼ਿਲਮਾਂ ‘ਚ ਕੰਮ ਕੀਤਾ ਹੈ।


ਉਨ੍ਹਾਂ ਨੇ ਸੁਖਮਣੀ, ਵਾਰਿਸ ਸ਼ਾਹ, ਇਸ਼ਕ ਦਾ ਵਾਰਿਸ, ਸ਼ਹੀਦ-ਏ-ਮੁਹੱਬਤ, ਦੇਸ ਹੋਇਆ ਪ੍ਰਦੇਸ, ਉੱਚਾ ਦਰ ਬਾਬੇ ਨਾਨਕ ਦਾ, ਵੀਰ ਜ਼ਾਰਾ ਫ਼ਿਲਮ ‘ਚ ਵੀ ਉਨ੍ਹਾਂ ਨੇ ਭੂਮਿਕਾ ਨਿਭਾਈ ਸੀ। 

© Copyright Galactic Television & Communications Pvt. Ltd. 2026. All rights reserved.