ਹਰਭਜਨ ਮਾਨ ਸ਼ੋਅ ਤੋਂ ਪਹਿਲਾਂ ਰਿਹਰਸਲ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਹਰਭਜਨ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਆਪਣੀ ਟੀਮ ਦੇ ਨਾਲ ਰਿਹਰਸਲ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਪੂਰੇ ਜੋਸ਼ ਦੇ ਨਾਲ ਆਪਣਾ ਪ੍ਰਸਿੱਧ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

By  Shaminder Kaur Kaler October 19th 2026 03:44 PM

ਹਰਭਜਨ ਮਾਨ ਦਾ ਇੱਕ ਵੀਡੀਓ  ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਆਪਣੀ ਟੀਮ ਦੇ ਨਾਲ ਰਿਹਰਸਲ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਪੂਰੇ ਜੋਸ਼ ਦੇ ਨਾਲ ਆਪਣਾ ਪ੍ਰਸਿੱਧ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।


ਦੱਸ ਦਈਏ ਕਿ ਹਾਲ ਹੀ ‘ਚ ਹਰਭਜਨ ਮਾਨ ਦੀ ਇੱਕ ਫ਼ਿਲਮ ਆਪਣੇ ਪੁੱਤਰ ‘ਇਹ ਦਿਨ ਰੋਜ਼ ਨੀ ਆਉਣੇ’ ਆਈ ਹੈ।ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਧੀ ਵੀ ‘ਖੇਮੋਂ’ ਫ਼ਿਲਮ ਦੇ ਨਾਲ  ਡਾਇਰੈਕਸ਼ਨ ਦੇ ਖੇਤਰ ‘ਚ ਕਦਮ ਰੱਖਣ ਜਾ ਰਹੀ ਹੈ। ਇਹ ਫ਼ਿਲਮ ਪੰਜਾਬ ‘ਚ ਪ੍ਰਵਾਸ ਦੀ ਕਹਾਣੀ ਨੂੰ ਬਿਆਨ ਕਰੇਗੀ ਕਿ ਕਿਸ ਤਰ੍ਹਾਂ ਪੰਜਾਬ ਦੀ ਨੌਜਵਾਨੀ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ ਅਤੇ ਪੰਜਾਬ ਦੇ ਪਿੰਡ ਖਾਲੀ ਹੋ ਰਹੇ ਹਨ। 


ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।ਜਿਸ ‘ਚ ਗੱਲ੍ਹਾਂ ਗੋਰੀਆਂ, ਜੱਗ ਜਿਓਂਦਿਆਂ ਦੇ ਮੇਲੇ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ।

© Copyright Galactic Television & Communications Pvt. Ltd. 2026. All rights reserved.