ਜਸਬੀਰ ਜੱਸੀ ਮਾਨਸਾ ਦੇ ਐਸਡੀਐਮ ਕਾਲਜ ‘ਚ ਪਹੁੰਚੇ, ਆਪਣੇ ਗੀਤਾਂ ਦੇ ਨਾਲ ਬੰਨਿਆ ਸਮਾਂ
ਜਸਬੀਰ ਜੱਸੀ ਮਾਨਸਾ ਦੇ ਐਸਡੀਐੱਮ ਕਾਲਜ ‘ਚ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ । ਕਾਲਜ ‘ਚ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਇਸ ਮੌਕੇ ਆਯੋਜਿਤ ਕੀਤੇ ਗਏ ਇੱਕ ਪ੍ਰੋਗਰਾਮ ਦੇ ਨਾਲ ਜਿੱਥੇ ਵਿਦਿਆਰਥਣਾਂ ਨੇ ਆਪਣੀ ਪੇਸ਼ਕਾਰੀ ਦੇ ਨਾਲ ਸਮਾਰੋਹ ‘ਚ ਸ਼ਾਮਿਲ ਹਸਤੀਆਂ ਦਾ ਦਿਲ ਜਿੱਤਿਆ ।
ਜਸਬੀਰ ਜੱਸੀ ਮਾਨਸਾ ਦੇ ਐਸਡੀਐੱਮ ਕਾਲਜ ‘ਚ ਪਹੁੰਚੇ । ਜਿੱਥੇ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ । ਕਾਲਜ ‘ਚ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਇਸ ਮੌਕੇ ਆਯੋਜਿਤ ਕੀਤੇ ਗਏ ਇੱਕ ਪ੍ਰੋਗਰਾਮ ਦੇ ਨਾਲ ਜਿੱਥੇ ਵਿਦਿਆਰਥਣਾਂ ਨੇ ਆਪਣੀ ਪੇਸ਼ਕਾਰੀ ਦੇ ਨਾਲ ਸਮਾਰੋਹ ‘ਚ ਸ਼ਾਮਿਲ ਹਸਤੀਆਂ ਦਾ ਦਿਲ ਜਿੱਤਿਆ । ਉੱਥੇ ਹੀ ਜਸਬੀਰ ਜੱਸੀ ਨੇ ਵੀ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ । ਸੋਸ਼ਲ ਮੀਡੀਆ ਤੇ ਜਸਬੀਰ ਜੱਸੀ ਨੇ ਇਨ੍ਹਾਂ ਵੀਡੀਓ ਨੂੰ ਸਾਂਝਾ ਕੀਤਾ ਹੇ। ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।
_e8e0af46e9a6b7da83e9d667129a733e_1280X720.webp)
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ।
ਜਸਬੀਰ ਜੱਸੀ ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਦਿਲ ਲੈ ਗਈ ਕੁੜੀ ਗੁਜਰਾਤ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਇੱਕ ਤਾਰਾ ਵੱਜਦਾ ਵੇ ਰਾਂਝਣਾ, ਹੀਰ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ। ਜਲਦ ਹੀ ਉਹ ਆਪਣੇ ਨਵੇਂ ਪ੍ਰੋਜੈਕੇਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।