ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਮਨਕਿਰਤ ਔਲਖ ਵੀ ਪਹੁੰਚੇ ਗੁਰਦੁਆਰਾ ਸਾਹਿਬ
ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ।ਜਸਬੀਰ ਜੱਸੀ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਬਾਣੀ ਗੁਰੁ, ਗੁਰੁ ਹੈ ਬਾਣੀ। ਵਿੱਚ ਬਾਣੀ ਅੰਮ੍ਰਿਤ ਸਾਰੇ”।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਨਜ਼ਰ ਆ ਰਿਹਾ ਹੈ । ਉਨ੍ਹਾਂ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬਿਤਾਇਆ ਅਤੇ ਉੱਥੇ ਗੁਰਬਾਣੀ ‘ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਇਸ ਤੋਂ ਇਲਾਵਾ ਮਨਕਿਰਤ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ।ਜਸਬੀਰ ਜੱਸੀ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਬਾਣੀ ਗੁਰੁ, ਗੁਰੁ ਹੈ ਬਾਣੀ। ਵਿੱਚ ਬਾਣੀ ਅੰਮ੍ਰਿਤ ਸਾਰੇ”।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਨਜ਼ਰ ਆ ਰਿਹਾ ਹੈ । ਉਨ੍ਹਾਂ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬਿਤਾਇਆ ਅਤੇ ਉੱਥੇ ਗੁਰਬਾਣੀ ‘ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ।
_0199914150f1d590c2e4ab0f4593060c_1280X720.webp)
ਇਸ ਤੋਂ ਇਲਾਵਾ ਮਨਕਿਰਤ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਗਾਇਕ ਗੁਰਦੁਆਰਾ ਸਾਹਿਬ ‘ਚ ਜਾਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
_bf7d39b0db613fd6c50b19ec0f01c08c_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕਬੱਡੀ ਅਤੇ ਭਲਵਾਨੀ ਦੇ ਨਾਲ ਕੀਤੀ ਸੀ ।ਭਲਵਾਨੀ ਦੇ ਨਾਲ-ਨਾਲ ਉਨ੍ਹਾਂ ਨੂੰ ਗਾਇਕੀ ਦਾ ਵੀ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਕੇ ਆਇਆ ।