ਜੱਸ ਮਾਣਕ ਦੀ ਮੰਗਣੀ ‘ਤੇ ਰੇਸ਼ਮ ਸਿੰਘ ਅਨਮੋਲ ਨੇ ਦਿੱਤੀ ਵਧਾਈ
ਜੱਸ ਮਾਣਕ ਨੇ ਬੀਤੇ ਦਿਨੀਂ ਮੰਗਣੀ ਕਰ ਲਈ ਹੈ। ਇਸ ਮੌਕੇ ‘ਤੇ ਗਾਇਕ ਦੇ ਵੱਲੋਂ ਸ਼ਾਨਦਾਰ ਪਾਰਟੀ ਰੱਖੀ ਗਈ ਸੀ। ਜਿਸ ‘ਚ ਜੱਸ ਮਾਣਕ ਦੇ ਦੋਸਤਾਂ ‘ਤੇ ਇੰਡਸਟਰੀ ਦੇ ਕੁਝ ਕੁ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ। ਹੁਣ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੁਆਤ ਦੇ ਲਈ ਵਧਾਈ ਦਿੱਤੀ ਹੈ।
ਜੱਸ ਮਾਣਕ ਨੇ ਬੀਤੇ ਦਿਨੀਂ ਮੰਗਣੀ ਕਰ ਲਈ ਹੈ। ਇਸ ਮੌਕੇ ‘ਤੇ ਗਾਇਕ ਦੇ ਵੱਲੋਂ ਸ਼ਾਨਦਾਰ ਪਾਰਟੀ ਰੱਖੀ ਗਈ ਸੀ। ਜਿਸ ‘ਚ ਜੱਸ ਮਾਣਕ ਦੇ ਦੋਸਤਾਂ ‘ਤੇ ਇੰਡਸਟਰੀ ਦੇ ਕੁਝ ਕੁ ਕਲਾਕਾਰਾਂ ਨੇ ਵੀ ਸ਼ਿਰਕਤ ਕੀਤੀ। ਹੁਣ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੁਆਤ ਦੇ ਲਈ ਵਧਾਈ ਦਿੱਤੀ ਹੈ। ਜੱਸ ਮਾਣਕ ਦੇ ਆਪਣੀ ਮੰਗੇਤਰ ਦੇ ਨਾਲ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ ।ਜਿਸ ‘ਚ ਉਹ ਆਪਣੀ ਮੰਗੇਤਰ ਦੇ ਨਾਲ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਜੱਸ ਮਾਣਕ ਦਾ ਵਰਕ ਫ੍ਰੰਟ
ਜੱਸ ਮਾਣਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਿਛਲੇ ਲੰਮੇ ਸਮੇਂ ਤੋਂ ਉਹ ਗਾਇਕੀ ਤੋਂ ਦੂਰ ਸਨ ਅਤੇ ਦਰਸ਼ਕ ਵੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦਾ ਇੰਤਜ਼ਾਰ ਕਰ ਰਹੇ ਸਨ। ਪਰ ਹੁਣ ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹਨ।