ਜੱਸੀ ਗਿੱਲ ਨੇ ਆਪਣੀ ਮਾਂ ਨੂੰ ਲੈ ਕੇ ਭਾਵੁਕ ਪੋਸਟ ਕੀਤੀ ਸਾਂਝੀ, ਲਿਖਿਆ ‘ਹਰ ਜਨਮ ਤੂੰ ਹੋਵੇਂ ਮਾਂ ਮੇਰੀ’

ਜੱਸੀ ਗਿੱਲ ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ।ਜਿਸ ਤੋਂ ਬਾਅਦ ਜੱਸੀ ਗਿੱਲ ਨੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਹਰ ਜਨਮ ਤੂੰ ਹੋਵੇ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ”। ਜੱਸੀ ਗਿੱਲ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਔਖੇ ਸਮੇਂ ‘ਚ ਹਿੰਮਤ ਬਣਾਈ ਰੱਖਣ ਦੇ ਲਈ ਪ੍ਰੇਰਿਆ।

By  Shaminder Kaur Kaler July 31st 2026 09:34 AM

ਜੱਸੀ ਗਿੱਲ ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ।ਜਿਸ ਤੋਂ ਬਾਅਦ ਜੱਸੀ ਗਿੱਲ ਨੇ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਹਰ ਜਨਮ ਤੂੰ ਹੋਵੇ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ”। ਜੱਸੀ ਗਿੱਲ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਔਖੇ ਸਮੇਂ ‘ਚ ਹਿੰਮਤ ਬਣਾਈ ਰੱਖਣ ਦੇ ਲਈ ਪ੍ਰੇਰਿਆ।ਮਨਿੰਦਰ ਬੁੱਟਰ, ਬੰਟੀ ਬੈਂਸ ਸਣੇ ਕਈ ਵੱਡੇ ਕਲਾਕਾਰਾਂ ਨੇ ਜੱਸੀ ਗਿੱਲ ਦੀ ਮਾਂ ਦੇ ਦਿਹਾਂਤ ‘ਤੇ ਅਫਸੋਸ ਜਤਾਇਆ ਹੈ।


ਜੱਸੀ ਗਿੱਲ ਦੀ ਮਾਂ ਦਾ ਕੈਂਸਰ ਕਾਰਨ ਹੋਇਆ ਦਿਹਾਂਤ 

ਜੱਸੀ ਗਿੱਲ ਦੀ ਮਾਂ ਦਾ ਬੀਤੇ ਦਿਨ ਕੈਂਸਰ ਦੀ ਬੀਮਾਰੀ ਦੇ ਕਾਰਨ ਦਿਹਾਂਤ ਹੋ ਗਿਆ ਸੀ । ਉਹਨਾਂ ਦਾ ਇਲਾਜ ਪਿਛਲੇ ਕਈ ਦਿਨਾਂ ਤੋਂ ਗੁੜਗਾਂਵ ਦੇ ਇੱਕ ਹਸਪਤਾਲ ‘ਚ ਚੱਲ ਰਿਹਾ ਸੀ । ਜਿੱਥੇ ਇਲਾਜ ਦੇ ਦੌਰਾਨ ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ । 


ਜੱਸੀ ਗਿੱਲ ਦਾ ਵਰਕ ਫ੍ਰੰਟ 

ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗੀਤਾਂ ਤੋਂ ਇਲਾਵਾ ਜੱਸੀ ਗਿੱਲ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.