ਜੈਜ਼ੀ ਬੀ ਨੇ ਕਿਹਾ ਪ੍ਰਮਾਤਮਾ ਤੋਂ ਹਮੇਸ਼ਾ ਮੰਗਣੀ ਚਾਹੀਦੀ ਹੈ ਤੰਦਰੁਸਤੀ ਦੀ ਦਾਤ, ਵੀਡੀਓ ਹੋ ਰਿਹਾ ਵਾਇਰਲ
ਜੈਜ਼ੀ ਬੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਫੈਨਸ ਨੂੰ ਸੁਨੇਹਾ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਤੁਸੀਂ ਮੰਦਰਾਂ ਮਸੀਤਾਂ ‘ਚ ਜਾ ਕੇ ਕੁਝ ਹੋਰ ਹੀ ਮੰਗੀ ਜਾਂਦੇ ਹੋ । ਪਰ ਤੁਹਾਨੂੰ ਆਪਣੀ ਤੰਦਰੁਸਤੀ ਮੰਗਣੀ ਚਾਹੀਦੀ ਹੈ, ਕਿਉਂਕਿ ਤੁਸੀਂ ਜੇ ਤੰਦਰੁਸਤ ਹੋ ਤਾਂ ਹੀ ਤੁਸੀਂ ਕਮਾਈ ਕਰ ਸਕਦੇ ਹੋ ।
ਜੈਜ਼ੀ ਬੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਫੈਨਸ ਨੂੰ ਸੁਨੇਹਾ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਤੁਸੀਂ ਮੰਦਰਾਂ ਮਸੀਤਾਂ ‘ਚ ਜਾ ਕੇ ਕੁਝ ਹੋਰ ਹੀ ਮੰਗੀ ਜਾਂਦੇ ਹੋ ।
_5176132f6957b69b9995e480245057ed_1280X720.webp)
ਪਰ ਤੁਹਾਨੂੰ ਆਪਣੀ ਤੰਦਰੁਸਤੀ ਮੰਗਣੀ ਚਾਹੀਦੀ ਹੈ, ਕਿਉਂਕਿ ਤੁਸੀਂ ਜੇ ਤੰਦਰੁਸਤ ਹੋ ਤਾਂ ਹੀ ਤੁਸੀਂ ਕਮਾਈ ਕਰ ਸਕਦੇ ਹੋ । ਗਾਇਕ ਨੇ ਕਿਹਾ ਤੁਸੀਂ ਕਮਾਉਣਾ ਹੈ ਤਾਂ ਆਪਣਾ ਸਰੀਰ ਕਮਾਓ। ਸੋਸ਼ਲ ਮੀਡੀਆ ਤੇ ਜੈਜ਼ੀ ਬੀ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਜੈਜ਼ੀ ਬੀ ਖੁਦ ਵੀ ਸਿਹਤ ਦਾ ਰੱਖਦੇ ਬਹੁਤ ਖਿਆਲ
ਜੈਜ਼ੀ ਬੀ ਖੁਦ ਵੀ ਆਪਣੀ ਸਿਹਤ ਦਾ ਬਹੁਤ ਧਿਆਨ ਰੱਖਦੇ ਹਨ। ਉਹਨਾਂ ਨੇ ਇੱਕ ਸ਼ੋਅ ਦੇ ਦੌਰਾਨ ਦੱਸਿਆ ਸੀ ਕਿ ਉਹ ਸਵੇਰੇ ਚਾਰ ਵਜੇ ਤੋਂ ਪਹਿਲਾਂ ਉੱਠ ਜਾਂਦੇ ਹਨ ਅਤੇ ਇੱਕ ਘੰਟੇ ਤੋਂ ਜ਼ਿਆਦਾ ਸਮਾਂ ਜਿੰਮ ‘ਚ ਗੁਜ਼ਾਰਦੇ ਹਨ ।
ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਤੀਹ ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਆਪਣੀ ਬੁਲੰਦ ਆਵਾਜ਼ ‘ਚ ਗਾਏ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।