ਮਾਨਸੀ ਸ਼ਰਮਾ ਨੇ ਆਪਣੀ ਭਤੀਜੀ ਰੇਸ਼ਮ ਦੇ ਨਾਲ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

ਮਾਨਸੀ ਸ਼ਰਮਾ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੀ ਭਤੀਜੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ‘ਚ ਨਵਰਾਜ ਹੰਸ ਦੀ ਪਤਨੀ ਅਜੀਤ ਮਹਿੰਦੀ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਮਾਨਸੀ ਸ਼ਰਮਾ ਨੇ ਲਿਖਿਆ “ਹਮਾਰੀ ਰੇਸ਼ਮ ਕੀ ਟੈਕਨੀਕਲੀ ਪਹਿਲੀ ਦੀਵਾਲੀ।

By  Shaminder Kaur Kaler November 10th 2026 10:39 AM -- Updated: November 10th 2026 10:40 AM

ਮਾਨਸੀ ਸ਼ਰਮਾ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੀ ਭਤੀਜੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ‘ਚ ਨਵਰਾਜ ਹੰਸ ਦੀ ਪਤਨੀ ਅਜੀਤ ਮਹਿੰਦੀ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਮਾਨਸੀ ਸ਼ਰਮਾ ਨੇ ਲਿਖਿਆ “ਹਮਾਰੀ ਰੇਸ਼ਮ ਕੀ ਟੈਕਨੀਕਲੀ ਪਹਿਲੀ ਦੀਵਾਲੀ।


ਥੈਂਕ ਯੂ ਭਾਬੀ ਅਜੀਤ ਮਹਿੰਦੀ ਤੇ ਭਾਜੀ ਨਵਰਾਜ ਹੰਸ ਭਾਜੀ…ਬਹੁਤ ਹੀ ਵਧੀਆ ਦੀਵਾਲੀ ਸੈਲੀਬ੍ਰੇਸ਼ਨ ।ਪਰਿਵਾਰ ਨਾਲ ਸਮਾਂ ਬਿਤਾ ਕੇ ਤੇ ਇੱਕਠਿਆਂ ਇਸ ਤਿਉਹਾਰ ਨੂੰ ਮਨਾ ਕੇ ਬਹੁਤ ਹੀ ਵਧੀਆ ਲੱਗਿਆ। ਧੰਨਵਾਦ ਤੁਹਾਡਾ ਸਭ ਦਾ ਏਨਾਂ ਪਿਆਰ ਅਤੇ ਕੋਸ਼ਿਸ਼ਾਂ ਦੇ ਲਈ । ਸਭ ਲਈ ਪਿਆਰ”। ਮਾਨਸੀ ਸ਼ਰਮਾ ਦੀਆਂ ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।


ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ 

ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਯੁਵਰਾਜ ਹੰਸ ਦੇ ਨਾਲ ਵਿਆਹ ਕਰਵਾਇਆ ਹੈ। ਦੋਨਾਂ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਜਿਸ ਤੋਂ ਬਾਅਦ ਦੋਵਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ । ਇੱਕ ਧੀ ਅਤੇ ਇੱਕ ਪੁੱਤਰ । ਦੋਵਾਂ ਦਾ ਪੁੱਤਰ ਹਰੀਦਾਨ ਯੁਵਰਾਜ ਹੰਸ ਤਾਂ ਆਪਣੇ ਦਾਦੇ ਪਦਮ ਸ਼੍ਰੀ ਹੰਸ ਰਾਜ ਹੰਸ ਤੋਂ ਗਾਇਕੀ ਦੇ ਗੁਰ ਵੀ ਸਿੱਖ ਰਿਹਾ ਹੈ। 

© Copyright Galactic Television & Communications Pvt. Ltd. 2026. All rights reserved.