ਦਲੇਰ ਮਹਿੰਦੀ ਦੇ ਮਾਮਲੇ ‘ਚ ਮੀਕਾ ਸਿੰਘ ਨੇ ਕੀਤੀ ਪ੍ਰੈੱਸ ਕਾਨਫਰੰਸ, ਮੰਤਰੀ ਨੂੰ ਨਿੱਜੀ ਤੌਰ ਤੇ ਦਲੇਰ ਮਹਿੰਦੀ ਤੋਂ ਮੁਆਫ਼ੀ ਮੰਗਣ ਦੀ ਕੀਤੀ ਅਪੀਲ

ਦਲੇਰ ਮਹਿੰਦੀ ਦੇ ਖਿਲਾਫ਼ ਉੱਤਰਾਖੰਡ ਦੇ ਇੱਕ ਮੰਤਰੀ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ।ਹੁਣ ਦਲੇਰ ਮਹਿੰਦੇ ਦੇ ਛੋਟੇ ਭਰਾ ਮੀਕਾ ਸਿੰਘ ਦਲੇਰ ਮਹਿੰਦੀ ਦੇ ਹੱਕ ‘ਚ ਨਿੱਤਰੇ ਹਨ। ਉਨ੍ਹਾਂ ਨੇ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਕੀਤੀ ।ਜਿਸ ‘ਚ ਉਨ੍ਹਾਂ ਨੇ ਮੰਤਰੀ ਸੁਬੋਧ ਉਨਿਆਲ ਨੂੰ ਅਪੀਲ ਕੀਤੀ ਹੈ ਕਿ ਦਲੇਰ ਮਹਿੰਦੀ ਤੋਂ ਮੁਆਫੀ ਮੰਗਣ। ਕਿਉਂਕਿ ਸਟੇਜ ਤੋਂ ਉਨ੍ਹਾਂ ਨੇ ਦਲੇਰ ਮਹਿੰਦੀ ਦੇ ਖਿਲਾਫ ਕਿਹਾ ਸੀ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਹੈ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ ।

By  Shaminder Kaur Kaler October 24th 2026 03:00 PM

ਦਲੇਰ ਮਹਿੰਦੀ ਦੇ ਖਿਲਾਫ਼ ਉੱਤਰਾਖੰਡ ਦੇ ਇੱਕ ਮੰਤਰੀ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ।ਹੁਣ ਦਲੇਰ ਮਹਿੰਦੇ ਦੇ ਛੋਟੇ ਭਰਾ ਮੀਕਾ ਸਿੰਘ ਦਲੇਰ ਮਹਿੰਦੀ ਦੇ ਹੱਕ ‘ਚ ਨਿੱਤਰੇ ਹਨ। ਉਨ੍ਹਾਂ ਨੇ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਕੀਤੀ ।ਜਿਸ ‘ਚ ਉਨ੍ਹਾਂ ਨੇ ਮੰਤਰੀ ਸੁਬੋਧ ਉਨਿਆਲ ਨੂੰ ਅਪੀਲ ਕੀਤੀ ਹੈ ਕਿ ਦਲੇਰ ਮਹਿੰਦੀ ਤੋਂ ਮੁਆਫੀ ਮੰਗਣ। ਕਿਉਂਕਿ ਸਟੇਜ ਤੋਂ ਉਨ੍ਹਾਂ ਨੇ ਦਲੇਰ ਮਹਿੰਦੀ ਦੇ ਖਿਲਾਫ ਕਿਹਾ ਸੀ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਹੈ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ ।


ਕਿਉਂਕਿ ਦਲੇਰ ਮਹਿੰਦੀ ਨੇ ਜ਼ਿੰਦਗੀ ‘ਚ ਕਦੇ ਵੀ ਸ਼ਰਾਬ ਨੂੰ ਹੱਥ ਤੱਕ ਨਹੀਂ ਲਗਾਇਆ।ਮੀਕਾ ਸਿੰਘ ਨੇ ਕਿਹਾ ਕਿ ਪਹਿਲਾਂ ਇਸ ਪ੍ਰੋਗਰਾਮ ‘ਚ ਸੁਨੰਦਾ ਸ਼ਰਮਾ ਨੇ ਆਉਣਾ ਸੀ, ਪਰ ਐਨ ਮੌਕੇ ‘ਤੇ ਸੁਨੰਦਾ ਦੀ ਤਬੀਅਤ ਖਰਾਬ ਹੋ ਗਈ ਅਤੇ ਇਸ ਸ਼ੋਅ ਦੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਦਲੇਰ ਮਹਿੰਦੀ ਨੇ ਹਾਮੀ ਭਰ ਦਿੱਤੀ ਸੀ।

 

ਦਲੇਰ ਮਹਿੰਦੀ ਦਾ ਵਰਕ ਫ੍ਰੰਟ 

ਦਲੇਰ ਮਹਿੰਦੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। 

© Copyright Galactic Television & Communications Pvt. Ltd. 2026. All rights reserved.