ਮਿਸ ਪੂਜਾ ਨਦੀਆਂ ਚੀਰ ਕੇ ਕਿਸ ਨੂੰ ਜਾ ਰਹੀ ਮਿਲਣ, ਵੀਡੀਓ ਸੋਸ਼ਲ ਮੀਡੀਆ ਤੇ ਹੋ ਰਿਹਾ ਵਾਇਰਲ

ਮਿਸ ਪੂਜਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਬਹੁਤ ਵੱਡੀ ਨਦੀ ਨੂੰ ਇੱਕ ਛੋਟੇ ਜਿਹੇ ਪਿਲਰਨੁਮਾ ਪੁਲ ਰਾਹੀਂ ਪਾਰ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਕਿੰਨੀ ਖਤਰਨਾਕ ਨਦੀ ਨੂੰ ਇੱਕ ਛੋਟੇ ਜਿਹੇ ਪੁਲ ਰਾਹੀਂ ਕਰਾਸ ਕਰ ਰਹੀ ਹੈ ਅਤੇ ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਪ੍ਰਸਿੱਧ ਗੀਤ ‘ਇਸ਼ਾਰੇ’ ਦੇ ਨਾਲ ਸਾਂਝਾ ਕੀਤਾ ਹੈ।

By  Shaminder Kaur Kaler August 11th 2026 10:25 AM

ਮਿਸ ਪੂਜਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਬਹੁਤ ਵੱਡੀ ਨਦੀ ਨੂੰ ਇੱਕ ਛੋਟੇ ਜਿਹੇ ਪਿਲਰਨੁਮਾ ਪੁਲ ਰਾਹੀਂ ਪਾਰ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਕਿੰਨੀ ਖਤਰਨਾਕ ਨਦੀ ਨੂੰ ਇੱਕ ਛੋਟੇ ਜਿਹੇ ਪੁਲ ਰਾਹੀਂ ਕਰਾਸ ਕਰ ਰਹੀ ਹੈ ਅਤੇ ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਪ੍ਰਸਿੱਧ ਗੀਤ ‘ਇਸ਼ਾਰੇ’ ਦੇ ਨਾਲ ਸਾਂਝਾ ਕੀਤਾ ਹੈ।

ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਫੈਨਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। ਜਦੋਂਕਿ ਕਈਆਂ ਨੇ ਮਿਸ ਪੂਜਾ ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਪਹਿਲਾਂ ਲਾਈਫ ਜੈਕੇਟ ਪਾਉਣੀ ਚਾਹੀਦੀ ਸੀ। ਸੋਸ਼ਲ ਮੀਡੀਆ ਤੇ ਮਿਸ ਪੂਜਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । 

ਮਿਸ ਪੂਜਾ ਦਾ ਵਰਕ ਫ੍ਰੰਟ 

ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਨਾਮ ਸਭ ਤੋਂ ਵੱਧ ਗੀਤ ਕਰਨ ਦਾ ਰਿਕਾਰਡ ਵੀ ਦਰਜ ਹੈ।

ਮਿਸ ਪੂਜਾ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ ਅਤੇ ਲਾਈਵ ਸ਼ੋਅ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਮਿਸ ਪੂਜਾ ਨੇ ਇੱਕ ਦੋ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

© Copyright Galactic Television & Communications Pvt. Ltd. 2026. All rights reserved.