ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਕਰਦੇ ਹੋਏ ਆਏ ਨਜ਼ਰ

ਗਾਇਕ ਰਣਜੀਤ ਬਾਵਾ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ । ਇਸ ਮੌਕੇ ‘ਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਜਲ ਸੇਵਾ ਵੀ ਕੀਤੀ । ਜਿਸ ਦਾ ਇੱਕ ਵੀਡੀਓ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

By  Shaminder Kaur Kaler August 13th 2026 12:12 PM

ਗਾਇਕ ਰਣਜੀਤ ਬਾਵਾ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ । ਇਸ ਮੌਕੇ ‘ਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਜਲ ਸੇਵਾ ਵੀ ਕੀਤੀ । ਜਿਸ ਦਾ ਇੱਕ ਵੀਡੀਓ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸੰਗਤ ਨੂੰ ਜਲ ਛਕਾਉਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਰਣਜੀਤ ਬਾਵਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਰਣਜੀਤ ਬਾਵਾ ਬੀਤੇ ਦਿਨ ਹਰਿਮੰਦਰ ਸਾਹਿਬ ‘ਚ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਪਹੁੰਚੇ ਸਨ। 

ਰਣਜੀਤ ਬਾਵਾ ਦਾ ਵਰਕ ਫ੍ਰੰਟ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਹਾਲ ਹੀ ‘ਚ ਇੱਕ ਗੀਤ ‘ਮਿਰਜ਼ਾ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਕਈ ਗੀਤ ਵੀ ਰਿਲੀਜ਼ ਹੋਏ ਸਨ ਅਤੇ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

© Copyright Galactic Television & Communications Pvt. Ltd. 2026. All rights reserved.