ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਏ ਰਵਿੰਦਰ ਗਰੇਵਾਲ
ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਬੜੀ ਹੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਨਗਰ ਕੱਢੇ ਜਾ ਰਹੇ ਹਨ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਭਾਗ ਲੈ ਰਹੀਆਂ ਹਨ। ਰਵਿੰਦਰ ਗਰੇਵਾਲ ਨੇ ਵੀ ਨਗਰ ਕੀਰਤਨ ‘ਚ ਭਾਗ ਲਿਆ । ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਨਗਰ ਕੀਰਤਨ ‘ਚ ਭਾਗ ਲੈ ਰਹੇ ਹਨ ਅਤੇ ਇਸ ਮੌਕੇ ਉਨ੍ਹਾਂ ਨੇ ਪਾਲਕੀ ਸਾਹਿਬ ‘ਚ ਸੁਸ਼ੋਭਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਮੱਥਾ ਟੇਕ ਕੇ ਆਸ਼ੀਰਵਾਦ ਵੀ ਲਿਆ।

ਰਵਿੰਦਰ ਗਰੇਵਾਲ ਨੇ ਰਿਲੀਜ਼ ਕੀਤਾ ਧਾਰਮਿਕ ਗੀਤ
ਰਵਿੰਦਰ ਗਰੇਵਾਲ ਨੇ ਹਾਲ ਹੀ ‘ਚ ਗੁਰਪੁਰਬ ਦੇ ਮੌਕੇ ‘ਤੇ ‘ਗੁਰੂ ਗੰ੍ਰਥ ਸਾਹਿਬ ਜੀ’ ਟਾਈਟਲ ਹੇਠ ਧਾਰਮਿਕ ਗੀਤ ਵੀ ਰਿਲੀਜ਼ ਕੀਤਾ ਹੈ ।ਇਸ ਧਾਰਮਿਕ ਗੀਤ ਨੂੰ ਸਰੋਤਿਆਂ ਵੱਲੋਂ ਵੀ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ।

ਇਸ ਤੋਂ ਪਹਿਲਾਂ ਰਵਿੰਦਰ ਗਰੇਵਾਲ ਦੇ ਵੱਲੋਂ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ। ਜਿਸ ਨੂੰ ਸੰਗਤਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ। ਭਾਵੇਂ ਉਹ ਨਾਨਕ ਨਾਮ ਧਿਆ ਲਓ ਹੋਵੇ ਜਾਂ ਫਿਰ ਆਵੀਂ ਬਾਬਾ ਨਾਨਕਾ ਤੂੰ ਜਾਵੀਂ ਬਾਬਾ ਨਾਨਕਾ ਹੋਵੇ, ਹਰ ਗੀਤ ਨੂੰ ਸੰਗਤ ਦਾ ਭਰਪੂਰ ਪਿਆਰ ਮਿਲਿਆ ਹੈ।