ਰੇਸ਼ਮ ਸਿੰਘ ਅਨਮੋਲ ਜੰਤਰ ਮੰਤਰ ਤੇ ਚੱਲ ਰਹੇ ਪ੍ਰਦਰਸ਼ਨ ‘ਚ ਪਹੁੰਚੇ, ਵਿਦਿਆਰਥੀਆਂ ਦੀ ਕਰ ਰਹੇ ਸੇਵਾ

ਰੇਸ਼ਮ ਸਿੰਘ ਅਨਮੋਲ ਜੰਤਰ ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦੇ ਦੌਰਾਨ ਸੇਵਾ ਕਰਨ ਦੇ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਵੱਲੋਂ ਨਿਭਾਈ ਜਾ ਰਹੀ ਸੇਵਾ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ‘ਚ ਰੇਸ਼ਮ ਸਿੰਘ ਅਨਮੋਲ ਜੰਤਰ ਮੰਤਰ ‘ਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਵੰਡਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler July 25th 2026 10:10 AM

ਰੇਸ਼ਮ ਸਿੰਘ ਅਨਮੋਲ ਜੰਤਰ ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦੇ ਦੌਰਾਨ ਸੇਵਾ ਕਰਨ ਦੇ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਵੱਲੋਂ ਨਿਭਾਈ ਜਾ ਰਹੀ ਸੇਵਾ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ‘ਚ ਰੇਸ਼ਮ ਸਿੰਘ ਅਨਮੋਲ ਜੰਤਰ ਮੰਤਰ ‘ਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਵੰਡਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਦੁਕਾਨ ਤੋਂ ਸਮਾਨ ਖਰੀਦਦੇ ਹੋਏ ਨਜ਼ਰ ਆ ਰਹੇ ਹਨ। 


ਫੈਨਸ ਨੇ ਦਿੱਤੇ ਰਿਐਕਸ਼ਨ 

ਰੇਸ਼ਮ ਸਿੰਘ ਅਨਮੋਲ ਦੇ ਸੇਵਾ ਭਾਵ ਤੋਂ ਖੁਸ਼ ਹੋ ਕੇ ਫੈਨਸ ਵੀ ਉਨ੍ਹਾਂ ਦੇ ਇਸ ਵੀਡੀਓ ‘ਤੇ ਰਿਐਕਸ਼ਨ ਦੇ ਰਹੇ ਹਨ।ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ “ਰੇਸ਼ਮ ਵੀਰ ਹਮੇਸ਼ਾ ਦਿਲ ਤੋ ਹੈਲਪ ਕਰਦਾ ਹਮੇਸ਼ਾ ਖ਼ੁਦ ਜਾਕੇ ਚਾਹੇ ਕਦੇ ਵੀ ਕੋਈ ਵੀ ਲੋੜ ਹੋਵੇ ਵੀਰ ਡੱਟਕੇ ਨਾਲ ਖੜਦਾ ਏ   ਲਵ ਯੂ ਵੀਰੇ ਦਿਲ ਸੇ।ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ “ਇਹ ਆਦਮੀ ਹਮੇਸ਼ਾ ਤਿਆਰ ਰਹਿੰਦਾ ਹੈ ਔਖੇ ਵੇਲੇ ਲੋਕਾਂ ਦੀ ਮਦਦ ਕਰਨ ਦੇ ਲਈ, ਸਤਿਕਾਰ”।

ਜਦੋਂਕਿ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ “ਵਾਹਿਗੁਰੂ ਜੀ ਅਨਮੋਲ ਵੀਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ ਜੀ “। ਸੋਸ਼ਲ ਮੀਡੀਆ ਤੇ ਰੇਸ਼ਮ ਸਿੰਘ ਅਨਮੋਲ ਦੇ ਫੈਨਸ ਨੇ ਵੀ ਰਿਐਕਸ਼ਨ ਦਿੱਤੇ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। 

© Copyright Galactic Television & Communications Pvt. Ltd. 2026. All rights reserved.