ਆਪਣੇ ਪਤੀ ਰਵੀ ਦੁਬੇ ਦੇ ਨਾਲ ਵੈਕੇਸ਼ਨ ਦੀਆਂ ਤਸਵੀਰਾਂ ਸਰਗੁਨ ਮਹਿਤਾ ਨੇ ਕੀਤੀਆਂ ਸਾਂਝੀਆਂ

ਅਦਾਕਾਰਾ ਸਰਗੁਨ ਮਹਿਤਾ ਆਪਣੇ ਪਤੀ ਦੇ ਨਾਲ ਵੈਕੇਸ਼ਨ ‘ਤੇ ਗਈ ਹੈ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦੇ ਨਾਲ ਵਿਦੇਸ਼ ‘ਚ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।

By  Shaminder Kaur Kaler August 26th 2026 03:25 PM

ਅਦਾਕਾਰਾ ਸਰਗੁਨ ਮਹਿਤਾ  ਆਪਣੇ ਪਤੀ ਦੇ ਨਾਲ ਵੈਕੇਸ਼ਨ ‘ਤੇ ਗਈ ਹੈ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦੇ ਨਾਲ ਵਿਦੇਸ਼ ‘ਚ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ। ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ।


ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਉਹਨਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।ਜਿਸ ‘ਚ ਲਹੌਰੀਏ, ਅੰਗਰੇਜ਼, ਕਿਸਮਤ, ਲਵ ਪੰਜਾਬ, ਸੌਂਕਣ ਸੌਂਕਣੇ, ਸੁਰਖੀ ਬਿੰਦੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਫ਼ਿਲਮਾਂ ‘ਚ ਅਦਾਕਾਰਾ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।ਹਰ ਕਿਰਦਾਰ ‘ਚ ਉਨ੍ਹਾਂ ਨੇ ਜਾਨ ਪਾ ਦਿੱਤੀ।


ਸਰਗੁਨ ਮਹਿਤਾ ਦੀ ਨਿੱਜੀ ਜ਼ਿੰਦਗੀ 

ਸਰਗੁਨ ਮਹਿਤਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਵੀ ਦੁਬੇ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਦੋਵਾਂ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੋਈ ਸੀ ।ਇਸ ਦੌਰਾਨ ਦੋਵਾਂ ਦਾ ਆਡੀਸ਼ਨ ਹੋਇਆ ਅਤੇ ਦੋਵਾਂ ਦੀ ਸਿਲੈਕਸ਼ਨ ਵੀ ਹੋ ਗਈ ।ਇਸੇ ਦੌਰਾਨ ਦੋਵਾਂ ਦੀ ਦੋਸਤੀ ਹੋਈ ਅਤੇ ਹੌਲੀ ਹੌਲੀ ਦੋਵਾਂ ਨੂੰ ਇੱਕਠੇ ਸ਼ੋਅ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਦੋਵਾਂ ਦੀਆਂ ਨਜ਼ਦੀਕੀਆਂ ਵੀ ਵਧੀਆਂ। 

  

© Copyright Galactic Television & Communications Pvt. Ltd. 2026. All rights reserved.