ਗੁੰਮਨਾਮੀ ਦਾ ਹਨੇਰਾ ਢੋਅ ਰਹੇ ਅਦਾਕਾਰ ਸ਼ਰਦ ਕਪੂਰ, ਪਛਾਨਣਾ ਵੀ ਹੋਇਆ ਮੁਸ਼ਕਿਲ

ਅਦਾਕਾਰ ਸ਼ਰਦ ਕਪੂਰ ਨੇ ਆਪਣੇ ਸਮੇਂ ‘ਚ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।ਉਨ੍ਹਾਂ ਨੇ ਫ਼ਿਲਮਾਂ ‘ਚ ਜਿੱਥੇ ਰੋਮਾਂਟਿਕ ਕਿਰਦਾਰ ਨਿਭਾਏ ਹਨ। ਉੱਥੇ ਹੀ ਕਈ ਨੈਗੇਟਿਵ ਕਿਰਦਾਰ ਵੀ ਨਿਭਾਏ ਹਨ।ਪਰ ਇਨ੍ਹੀਂ ਦਿਨੀਂ ਉਹ ਗੁੰਮਨਾਮੀ ਦਾ ਹਨੇਰਾ ਢੋਅ ਰਹੇ ਹਨ। ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਬਹੁਤ ਹੀ ਬੁਰੀ ਹਾਲਤ ‘ਚ ਨਜ਼ਰ ਆ ਰਹੇ ਹਨ ਅਤੇ ਵਾਕਰ ਦੇ ਸਹਾਰੇ ਖੜ੍ਹੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler November 14th 2026 03:51 PM

ਅਦਾਕਾਰ ਸ਼ਰਦ ਕਪੂਰ ਨੇ ਆਪਣੇ ਸਮੇਂ ‘ਚ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।ਉਨ੍ਹਾਂ ਨੇ ਫ਼ਿਲਮਾਂ ‘ਚ ਜਿੱਥੇ ਰੋਮਾਂਟਿਕ ਕਿਰਦਾਰ ਨਿਭਾਏ ਹਨ। ਉੱਥੇ ਹੀ ਕਈ ਨੈਗੇਟਿਵ ਕਿਰਦਾਰ ਵੀ ਨਿਭਾਏ ਹਨ।ਪਰ ਇਨ੍ਹੀਂ ਦਿਨੀਂ ਉਹ ਗੁੰਮਨਾਮੀ ਦਾ ਹਨੇਰਾ ਢੋਅ ਰਹੇ ਹਨ। ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਬਹੁਤ ਹੀ ਬੁਰੀ ਹਾਲਤ ‘ਚ ਨਜ਼ਰ ਆ ਰਹੇ ਹਨ ਅਤੇ ਵਾਕਰ ਦੇ ਸਹਾਰੇ ਖੜ੍ਹੇ ਹੋਏ ਨਜ਼ਰ ਆ ਰਹੇ ਹਨ।


ਵੀਡੀਓ ‘ਚ ਉਹ ਆਪਣੇ ਪਾਲਤੂ ਕੁੱਤਿਆਂ ਦੇ ਬਾਰੇ ਦੱਸਦੇ ਹੋਏ ਦਿਖਾਈ ਦੇ ਰਹੇ ਹਨ। ਉਹ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਉਹ ਕੁੱਤਿਆਂ ਦੀ ਦੇਖਭਾਲ ਕਰਨ ‘ਚ ਅਸਮਰਥ ਹਨ ਅਤੇ ਇਸ ਲਈ ਉਹ ਆਪਣੀ ਦੋਸਤ ਦੀ ਸੰਸਥਾ ਦੇ ਹਵਾਲੇ ਆਪਣੇ ਕੁੱਤਿਆਂ ਨੂੰ ਕਰ ਰਹੇ ਹਨ।ਇਸ ਤੋਂ ਇਲਾਵਾ ਉਹ ਆਪਣੇ ਕੁੱਤਿਆਂ ਤੋਂ ਵੱਖ ਹੋਣ ਦਾ ਦਰਦ ਬਿਆਨ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਬਾਲੀਵੁੱਡ ਤੋਂ ਕੰਮ ਅਤੇ ਮਦਦ ਦੀ ਅਪੀਲ ਵੀ ਕੀਤੀ ਹੈ।  

 ‘ਜੋਸ਼’ ਫ਼ਿਲਮ ‘ਚ ਆਏ ਸਨ ਨਜ਼ਰ 

ਸ਼ਰਦ ਕਪੂਰ ਸ਼ਾਹਰੁਖ ਖ਼ਾਨ ਦੇ ਨਾਲ ‘ਜੋਸ਼’ ਫ਼ਿਲਮ ‘ਚ ਵੀ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਐਸ਼ਵਰਿਆ ਰਾਏ ਵੀ ਦਿਖਾਈ ਦਿੱਤੇ ਸਨ। ਇਸ ਤੋਂ ਇਲਾਵਾ ਹੋਰ ਕਈ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ। ਪਰ ਅਦਾਕਾਰ ਦੀ ਅਜਿਹੀ ਹਾਲਤ ਵੇਖ ਕੇ ਉਨ੍ਹਾਂ ਦੇ ਫੈਨਸ ਦੀ ਚਿੰਤਾ ਵਧ ਚੁੱਕੀ ਹੈ। 


© Copyright Galactic Television & Communications Pvt. Ltd. 2026. All rights reserved.