ਸ਼ਹਿਨਾਜ਼ ਗਿੱਲ ਨੇ ਸੇਫ ਲੈਂਡਿੰਗ ਤੋਂ ਬਾਅਦ ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ, ਵੀਡੀਓ ਕੀਤਾ ਸਾਂਝਾ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਜਹਾਜ਼ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਦਾ ਭਰਾ ਵੀ ਉਸ ਦੇ ਨਾਲ ਨਜ਼ਰ ਆ ਰਿਹਾ ਹੈ । ਪਰ ਜਦੋਂ ਜਹਾਜ਼ ਲੈਂਡ ਕਰਨ ਲੱਗਦਾ ਹੈ ਤਾਂ ਅਦਾਕਾਰਾ ਘਬਰਾ ਜਾਂਦੀ ਹੈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕਰਨ ਲੱਗ ਪੈਂਦੀ ਹੈ।

By  Shaminder Kaur Kaler September 16th 2026 11:13 AM

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਜਹਾਜ਼ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਦਾ ਭਰਾ ਵੀ ਉਸ ਦੇ ਨਾਲ ਨਜ਼ਰ ਆ ਰਿਹਾ ਹੈ । ਪਰ ਜਦੋਂ ਜਹਾਜ਼ ਲੈਂਡ ਕਰਨ ਲੱਗਦਾ ਹੈ ਤਾਂ ਅਦਾਕਾਰਾ ਘਬਰਾ ਜਾਂਦੀ ਹੈ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕਰਨ ਲੱਗ ਪੈਂਦੀ ਹੈ। ਜਿਸ ਤੋਂ ਬਾਅਦ ਸੇਫ ਲੈਂਡਿੰਗ ਕਾਰਨ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੀ ਹੈ। ਸੋਸ਼ਲ ਮੀਡੀਆ ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 


ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ।


ਸ਼ਹਿਨਾਜ਼ ਗਿੱਲ ਨੇ ਹਾਲ ਹੀ ‘ਚ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਫ਼ਿਲਮ ‘ਚ ਕੰਮ ਕੀਤਾ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਉਹ ਜੈ ਰੰਧਾਵਾ ਦੇ ਨਾਲ ਇਸ਼ਕਨਾਮਾ ‘ਚ ਦਿਖਾਈ ਦਿੱਤੇ ਸਨ। ਜਲਦ ਹੀ ਉਹ ਦਿਲਜੀਤ ਦੋਸਾਂਝ ਤੇ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਰੰਨਾਂ ‘ਚ ਧੰਨਾ’ ਵਿੱਚ ਦਿਖਾਈ ਦੇਣਗੇ ।

© Copyright Galactic Television & Communications Pvt. Ltd. 2026. All rights reserved.