ਸ਼ਹਿਨਾਜ਼ ਗਿੱਲ ਦਾ ਆਪਣੇ ਭਰਾ ਦੇ ਨਾਲ ਮਸਤੀ ਭਰਿਆ ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਦਾ ਆਪਣੇ ਭਰਾ ਸ਼ਹਿਬਾਜ਼ ਦੇ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਕਿਸੇ ਸ਼ੂਟ ਦੇ ਲਈ ਤਿਆਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਮੇਕਅੱਪ ਕਰਵਾਉਂਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਬੈਕਗਰਾਊਂਡ ‘ਚ ਚੱਲ ਰਹੀ ਆਵਾਜ਼ ਦੇ ਨਾਲ ਲਿਪਸਿੰਕ ਕਰਦੀ ਹੋਈ ਅਦਾਕਾਰਾ ਨਜ਼ਰ ਆ ਰਹੀ ਹੈ।

By  Shaminder Kaur Kaler November 16th 2026 10:18 AM

ਸ਼ਹਿਨਾਜ਼ ਗਿੱਲ ਦਾ ਆਪਣੇ ਭਰਾ ਸ਼ਹਿਬਾਜ਼ ਦੇ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਕਿਸੇ ਸ਼ੂਟ ਦੇ ਲਈ ਤਿਆਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਮੇਕਅੱਪ ਕਰਵਾਉਂਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਬੈਕਗਰਾਊਂਡ ‘ਚ ਚੱਲ ਰਹੀ ਆਵਾਜ਼ ਦੇ ਨਾਲ ਲਿਪਸਿੰਕ ਕਰਦੀ ਹੋਈ ਅਦਾਕਾਰਾ ਨਜ਼ਰ ਆ ਰਹੀ ਹੈ। ਵੀਡੀਓ ‘ਚ ਅਦਾਕਾਰਾ ਦਾ ਭਰਾ ਵੀ ਦਿਖਾਈ ਦੇ ਰਿਹਾ ਹੈ। ਅਦਾਕਾਰਾ ਬਲੈਕ ਕਲਰ ਦੀ ਡ੍ਰੈੱਸ ‘ਚ ਬਹੁਤ ਹੀ ਸੋਹਣੀ ਲੱਗ ਰਹੀ ਹੈ।


ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ।


ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਬਿੱਗ ਬੌਸ ‘ਚ ਜਾਣ ਦਾ ਮੌਕਾ ਮਿਲਿਆ ਅਤੇ ਇਸ ਸ਼ੋਅ ਤੋਂ ਬਾਅਦ ਉਨ੍ਹਾਂ ਦੇ ਹੱਥ ਕਈ ਪ੍ਰੋਜੈਕਟਸ ਲੱਗੇ ।ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ।ਸ਼ਹਿਨਾਜ਼ ਗਿੱਲ ਨੇ ਆਪਣਾ ਇੱਕ ਸ਼ੋਅ ਵੀ ਸ਼ੁਰੂ ਕੀਤਾ ਸੀ। ਜਿਸ ‘ਚ ਹੁਣ ਤੱਕ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਸੈਲੀਬ੍ਰੇਟੀਜ਼ ਨੂੰ ਵੀ ਸੱਦਿਆ ਸੀ।


© Copyright Galactic Television & Communications Pvt. Ltd. 2026. All rights reserved.