ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ 9 ਅਕਤੂਬਰ ਤੋਂ ਸ਼ੁਰੂ, ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਸ਼ੋਅ ਵਾਲੇ ਦਿਨ ਮਿਲੇਗਾ ਸਰਪ੍ਰਾਈਜ਼

ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਨੌ ਅਕਤੂਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਨੌ ਅਕਬੂਰ ਨੂੰ ਟੋਰਾਂਟੋ ਤੋਂ ਉਨ੍ਹਾਂ ਦੇ ਇਸ ਸ਼ੋਅ ਦੀ ਸ਼ੁਰੂਆਤ ਹੋਵੇਗੀ। ਜਿਸ ਦੇ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼ੋਅ ਵਾਲੇ ਦਿਨ ਹੀ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇੱਕ ਹੋਰ ਸਰਪ੍ਰਾਈਜ਼ ਮਿਲੇਗਾ । ਜਿਸ ਦਾ ਐਲਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਵੱਲੋਂ ਕੀਤਾ ਗਿਆ ਹੈ।

By  Shaminder Kaur Kaler October 1st 2026 09:22 AM

ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਨੌ ਅਕਤੂਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਨੌ ਅਕਬੂਰ ਨੂੰ ਟੋਰਾਂਟੋ ਤੋਂ ਉਨ੍ਹਾਂ ਦੇ ਇਸ ਸ਼ੋਅ ਦੀ ਸ਼ੁਰੂਆਤ ਹੋਵੇਗੀ। ਜਿਸ ਦੇ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਸ਼ੋਅ ਵਾਲੇ ਦਿਨ ਹੀ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਇੱਕ ਹੋਰ ਸਰਪ੍ਰਾਈਜ਼ ਮਿਲੇਗਾ । ਜਿਸ ਦਾ ਐਲਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਦੇ ਵੱਲੋਂ ਕੀਤਾ ਗਿਆ ਹੈ। ਇਸ ਸਰਪ੍ਰਾਈਜ਼ ਦਾ ਨੌ ਅਕਤੂਬਰ ਨੂੰ ਹੀ ਪਤਾ ਲੱਗ ਸਕੇਗਾ।


ਇਸ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਟੋਰਾਂਟੋ ਵਿੱਚ   9 ਅਕਤੂਬਰ ਨੂੰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਬਲਕੌਰ ਸਿੰਘ ਮੁਤਾਬਕ ਇਸ ਪ੍ਰੋਜੈਕਟ ਨਾਲ ਜੁੜੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਟੂਰ ਦੇ ਪਹਿਲੇ ਪੜਾਅ ਵਿੱਚ ਕਰੀਬ 10 ਸ਼ੋਅ ਕਰਵਾਉਣ ਦੀ ਯੋਜਨਾ ਹੈ। ਹੋਲੋਗ੍ਰਾਮ ਤਕਨੀਕ ਰਾਹੀਂ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਨੂੰ ਇੱਕ ਵਾਰ ਫਿਰ ਸਟੇਜ ’ਤੇ ਪਰਫਾਰਮ ਕਰਦੇ ਹੋਏ ਦੇਖ ਸਕਣਗੇ।


 ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ

ਸਿੱਧੂ ਮੂਸੇਵਾਲਾ ਦਾ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ। ਪਰ ਰਸਤੇ ‘ਚ ਹੀ ਪਿੰਡ ਜਵਾਹਰਕੇ ਦੇ ਨਜ਼ਦੀਕ ਕੁਝ ਹਥਿਆਰਬੰਦ ਬਦਮਾਸ਼ ਜੋ ਗਾਇਕ ਦੀ ਥਾਰ ਦਾ ਪਿੱਛਾ ਕਰ ਰਹੇ ਸਨ, ਉਸ ਨੂੰ ਘੇਰ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । 

© Copyright Galactic Television & Communications Pvt. Ltd. 2026. All rights reserved.