ਹਰਿਆਣਾ ਦੇ ਭਿਵਾਨੀ ’ਚ ਗਾਇਕ ਦਿਲੇਰ ਖਰਕੀਆ ਦੀ ਗੱਡੀ ’ਤੇ ਫਾਇਰਿੰਗ, ਘਰ ਦੇ ਬਾਹਰ ਖੜ੍ਹੀ ਸੀ ਕਾਰ, ਵਾਲ-ਵਾਲ ਬਚਿਆ ਗਾਇਕ

ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਖਰਕ ਵਿੱਚ ਗਾਇਕ ਦਿਲੇਰ ਖਰਕੀਆ ਦੀ ਗੱਡੀ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਟਨਾ ਸਮੇਂ ਗੱਡੀ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਸੀ। ਫਾਇਰਿੰਗ ਦੌਰਾਨ ਇੱਕ ਗੋਲੀ ਗੱਡੀ ਨੂੰ ਲੱਗੀ।ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਇਸ ਦੌਰਾਨ ਫਾਇਰਿੰਗ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਨ ਵਾਲਾ ਇੱਕ ਵਾਇਸ ਮੈਸੇਜ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।

By  Shaminder Kaur Kaler September 18th 2026 10:54 AM

ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਖਰਕ ਵਿੱਚ ਗਾਇਕ ਦਿਲੇਰ ਖਰਕੀਆ ਦੀ ਗੱਡੀ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਟਨਾ ਸਮੇਂ ਗੱਡੀ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਸੀ। ਫਾਇਰਿੰਗ ਦੌਰਾਨ ਇੱਕ ਗੋਲੀ ਗੱਡੀ ਨੂੰ ਲੱਗੀ।ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਇਸ ਦੌਰਾਨ ਫਾਇਰਿੰਗ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਨ ਵਾਲਾ ਇੱਕ ਵਾਇਸ ਮੈਸੇਜ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।

ਵਾਇਸ ਮੈਸੇਜ ਵਿੱਚ ਇੱਕ ਕਥਿਤ ਗੈਂਗ ਵੱਲੋਂ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਇਸ ਦਾਅਵੇ ਦੀ ਅਧਿਕਾਰਤ ਪੁਸ਼ਟੀ ਹੋਣਾ ਅਜੇ ਬਾਕੀ ਹੈ।ਦਿਲੇਰ ਖਰਕੀਆ ਮਿਊਜ਼ਿਕ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹਨ। ਉਨ੍ਹਾਂ ਦੇ ਕਈ ਗੀਤ ਦਰਸ਼ਕਾਂ ਵਿਚ ਕਾਫ਼ੀ ਮਕਬੂਲ ਹੋਏ ਹਨ ਅਤੇ ਸੁਪਰਹਿੱਟ ਰਹੇ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਪਿੱਛੇ ਕਾਰਨ ਕੀ ਸੀ ਅਤੇ ਇਸ ਘਟਨਾ ਵਿੱਚ ਕੌਣ ਸ਼ਾਮਲ ਹੈ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

© Copyright Galactic Television & Communications Pvt. Ltd. 2026. All rights reserved.