ਗਾਇਕਾ ਜੈਨੀ ਜੌਹਲ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਨੇ ਵੀਡੀਓ ਸਾਂਝਾ ਕਰਕੇ ਭਰਾ ਨੂੰ ਦਿੱਤੀਆਂ ਅਸੀਸਾਂ

ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਗਾਇਕਾ ਜੈਨੀ ਜੌਹਲ ਦੇ ਭਰਾ ਦਾ ਵੀ ਵਿਆਹ ਹੋ ਗਿਆ ਹੈ। ਜਿਸ ਦੀਆਂ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਭਰਾ ਨੂੰ ਸਗਨ ਪਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਰੱਬਾ ਮੇਰੇ ਭਰਾ ਨੂੰ ਹਮੇਸ਼ਾ ਹੱਸਦਾ ਵੱਸਦਾ ਰੱਖੀਂ”।

By  Shaminder Kaur Kaler October 22nd 2026 10:33 AM

ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਗਾਇਕਾ ਜੈਨੀ ਜੌਹਲ ਦੇ ਭਰਾ ਦਾ ਵੀ ਵਿਆਹ ਹੋ ਗਿਆ ਹੈ। ਜਿਸ ਦੀਆਂ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ  ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਭਰਾ ਨੂੰ ਸਗਨ ਪਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਰੱਬਾ ਮੇਰੇ ਭਰਾ ਨੂੰ ਹਮੇਸ਼ਾ ਹੱਸਦਾ ਵੱਸਦਾ ਰੱਖੀਂ”।


ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੰਦੇ ਹੋਏ ਗਾਇਕਾ ਨੂੰ ਉਸ ਦੇ ਭਰਾ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। 


ਜੈਨੀ ਜੌਹਲ ਦਾ ਵਰਕ ਫ੍ਰੰਟ 

ਜੈਨੀ ਜੌਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ਤੇ ਇਨ੍ਹਾਂ ਗੀਤਾਂ ਕਰਕੇ ਉਹ ਕਾਫੀ ਚਰਚਾ ‘ਚ ਵੀ ਰਹੇ ਹਨ। ਕੁਝ ਸਮਾਂ ਪਹਿਲਾਂ ਗਾਇਕਾ ਨੇ ਲੈਟਰ ਟੂ ਸੀਐੱਮ ਗੀਤ ਗਾਇਆ ਸੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ ਅਤੇ ਇਸ ਗੀਤ ਨੂੰ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ।

© Copyright Galactic Television & Communications Pvt. Ltd. 2026. All rights reserved.