ਅਦਾਕਾਰ ਆਸ਼ੂਤੋਸ਼ ਰਾਣਾ ਇਨ੍ਹੀਂ ਦਿਨੀਂ ਆਪਣੇ ਨਾਟਕ ‘ਹਮਾਰੇ ਰਾਮ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਇਸ ਮੌਕੇ ‘ਤੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਵੀ ਨਤਮਸਤਕ ਹੋਣ ਦੇ ਲਈ ਪਹੁੰਚੇ । ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਅਦਾਕਾਰ ਨੇ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਕੁਝ ਸਮਾਂ ਬਿਤਾਇਆ ਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਵੀ ਅਨੰਦ ਮਾਣਿਆ।
Add GTC Pollywood on Google
ਅਦਾਕਾਰ ਆਸ਼ੂਤੋਸ਼ ਰਾਣਾ ਇਨ੍ਹੀਂ ਦਿਨੀਂ ਆਪਣੇ ਨਾਟਕ ‘ਹਮਾਰੇ ਰਾਮ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਇਸ ਮੌਕੇ ‘ਤੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਵੀ ਨਤਮਸਤਕ ਹੋਣ ਦੇ ਲਈ ਪਹੁੰਚੇ । ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਅਦਾਕਾਰ ਨੇ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਕੁਝ ਸਮਾਂ ਬਿਤਾਇਆ ਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਵੀ ਅਨੰਦ ਮਾਣਿਆ।ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਅਦਭੁਤ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ।
_9215bf6bee1728a1226b891df7a5e858_1280X720.webp)
ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ। ਆਪਣੇ ਅਨੁਭਵ ਸਾਂਝੇ ਕਰਦਿਆਂ ਅਦਾਕਾਰ ਨੇ ਕਿਹਾ ਕਿ ਜਦੋਂ ਗੁਰੂ ਦੀ ਹਜ਼ੂਰੀ ਅਤੇ ਗੁਰੂ ਦੀ ਬਾਣੀ ਮੌਜੂਦ ਹੁੰਦੀ ਹੈ ਤਾਂ ਮਨੁੱਖ ਦੇ ਅੰਦਰ ਇੱਕ ਵਿਸ਼ੇਸ਼ ਚੇਤਨਾ ਪ੍ਰਕਾਸ਼ਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਵਾਤਾਵਰਣ ਆਤਮਿਕ ਤੌਰ ’ਤੇ ਬਹੁਤ ਹੀ ਪ੍ਰਭਾਵਸ਼ਾਲੀ ਹੈ ਅਤੇ ਇੱਥੇ ਆ ਕੇ ਮਨ ਨੂੰ ਅੰਦਰੂਨੀ ਆਨੰਦ ਪ੍ਰਾਪਤ ਹੁੰਦਾ ਹੈ।
_308a7391a0846716efabeb8175df0c37_1280X720.webp)
ਦਰਸ਼ਕਾਂ ਨੂੰ ਕੀਤੀ ਖ਼ਾਸ ਅਪੀਲ
ਆਸ਼ੂਤੋਸ਼ ਰਾਣਾ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ‘ਚ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੱਲ੍ਹ ਤੇ ਪਰਸੋਂ ਕੀਤੀ ਜਾਵੇਗੀ। ਇਸ ਮੌਕੇ ‘ਤੇ ਉਨ੍ਹਾਂ ਨੇ ਵੱਡੀ ਗਿਣਤੀ ‘ਚ ਦਰਸ਼ਕਾਂ ਨੂੰ ਇਸ ਨਾਟਕ ਨੂੰ ਵੇਖਣ ਆਉਣ ਦੇ ਲਈ ਸੱਦਾ ਵੀ ਦਿੱਤਾ।ਆਸ਼ੂਤੋਸ਼ ਰਾਣਾ ਦੇ ਨਾਲ ਇਸ ਮੌਕੇ ‘ਤੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
- GTC Pollywood