ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਦੀ ਸਿਹਤ ਨਾਲ ਜੁੜੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੀ ਚਿੰਤਤ ਹਨ। ਰਿਪੋਰਟਾਂ ਮੁਤਾਬਕ ਅਦਾਕਾਰ ਸਵਾਈਨ ਫਲੂ ਦੀ ਲਪੇਟ ਵਿੱਚ ਆ ਗਏ ਹਨ ਅਤੇ ਉਨ੍ਹਾਂ ਦਾ ਐੱਚ ਵਨ ਐਨ ਵਨ ਵਾਇਰਸ ਲਈ ਟੈਸਟ ਪਾਜ਼ੀਟਿਵ ਆਇਆ ਹੈ।ਤਬੀਅਤ ਠੀਕ ਨਾ ਹੋਣ ਕਾਰਨ ਇਮਰਾਨ ਹਾਸ਼ਮੀ ਨੂੰ ਬੈਂਗਲੁਰੂ ਵਿੱਚ ਹੋਣ ਵਾਲੇ ਇੱਕ ਨਿਰਧਾਰਤ ਪ੍ਰੋਗਰਾਮ ਤੋਂ ਪਿੱਛੇ ਹਟਣਾ ਪਿਆ। ਬਿਮਾਰੀ ਕਾਰਨ ਉਹ ਇਸ ਇਵੈਂਟ ਵਿੱਚ ਸ਼ਾਮਲ ਨਹੀਂ ਹੋ ਸਕੇ।
Add GTC Pollywood on Google

ਅਦਾਕਾਰ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਵੀ ਮੰਗੀ।ਇਮਰਾਨ ਨੇ ਦੱਸਿਆ ਕਿ ਸਿਹਤ ਸੰਬੰਧੀ ਸਮੱਸਿਆ ਕਾਰਨ ਉਨ੍ਹਾਂ ਲਈ ਪ੍ਰੋਗਰਾਮ ਵਿੱਚ ਪਹੁੰਚਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਫੈਨਜ਼ ਵੱਲੋਂ ਅਦਾਕਾਰ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਇਮਰਾਨ ਹਾਸ਼ਮੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਆਵਾਰਾਪਨ ੨’ ਨੂੰ ਲੈ ਕੇ ਵੀ ਚਰਚਾ ਵਿੱਚ ਹਨ। ਫ਼ਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫੀ ਉਤਸ਼ਾਹ ਹੈ। ਹੁਣ ਪ੍ਰਸ਼ੰਸਕ ਉਮੀਦ ਕਰ ਰਹੇ ਹਨ ਕਿ ਇਮਰਾਨ ਜਲਦ ਠੀਕ ਹੋ ਕੇ ਮੁੜ ਆਪਣੇ ਕੰਮ ’ਤੇ ਵਾਪਸੀ ਕਰਨਗੇ।
- GTC Pollywood