logo
logo

ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ

ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਬਾਲੀਵੁੱਡ  ਇੰਡਸਟਰੀ ਦੇ ਮਸ਼ਹੂਰ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ ਹੋ ਗਿਆ ਹੈ। ਉਹ 74 ਸਾਲਾਂ ਦੇ ਸਨ । ਉਹ ਕੈਂਸਰ ਦੇ ਨਾਲ ਪੀੜਤ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਉਨ੍ਹਾਂ ਨੇ ਗਜ਼ਨੀ, ਲਗਾਨ ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ ਅਤੇ ਆਪਣੀ ਦਮਦਾਰ ਅਦਾਕਾਰੀ ਤੇ ਆਵਾਜ਼ ਦੇ ਨਾਲ ਦਰਸ਼ਕਾਂ ਦੇ ਦਿਲਾਂ ਤੇ ਡੂੰਘੀ ਛਾਪ ਛੱਡੀ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਵਰਗੀ ਬੀਮਾਰੀ ਦੇ ਨਾਲ ਜੂਝ ਰਹੇ ਸਨ, ਪਰ ਆਖਿਰਕਾਰ ਉਹ ਜ਼ਿੰਦਗੀ ਦੀ ਜੰਗ ਹਾਰ ਗਏ ।

ਉਨ੍ਹਾਂ ਦੇ ਦਿਹਾਂਤ ਦੇ ਕਾਰਨ ਬਾਲੀਵੁੱਡ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਕਈ ਅਦਾਕਾਰਾਂ ਨੇ ਉਨ੍ਹਾਂ ਦੇ ਦਿਹਾਂਤ ਤੇ ਸੋਗ ਜਤਾਇਆ ਹੈ। ਅਦਾਕਾਰ ਅਜਾਜ਼ ਖ਼ਾਨ ਨੇ ਪ੍ਰਦੀਪ ਰਾਵਤ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੋਗ ਜਤਾਇਆ ਹੈ ਅਤੇ ਇੱਕ ਲੰਮੀ ਚੌੜੀ ਪੋਸਟ ਵੀ ਸਾਂਝੀ ਕੀਤੀ ਹੇ ਜਿਸ ‘ਚ ਉਨ੍ਹਾਂ ਨੇ ਲਿਖਿਆ “ਕੁਝ ਲੋਕ ਇਸ ਦੁਨੀਆਂ ਤੋਂ ਚਲੇ ਜਾਂਦੇ ਹਨ, ਪਰ ਉਹਨਾਂ ਦੀਆਂ ਯਾਦਾਂ ਸਾਡੇ ਦਿਲਾਂ ਤੋਂ ਕਦੇ ਨਹੀਂ ਨਿਕਲਦੀਆਂ।

ਪ੍ਰਦੀਪ ਰਾਵਤ ਭਾਈ ਕੇਵਲ ਇੱਕ ਅਸਾਧਾਰਨ ਅਭਿਨੇਤਾ ਹੀ ਨਹੀਂ ਸਨ, ਉਹ ਇੱਕ ਹੋਰ ਵੀ ਅਸਾਧਾਰਨ ਇਨਸਾਨ ਸਨ। ਮੈਨੂੰ ਉਸਦੇ ਨਾਲ ਕਈ ਫਿਲਮਾਂ ਵਿੱਚ ਕੰਮ ਕਰਨ ਦਾ ਸਨਮਾਨ ਮਿਲਿਆ, ਅਤੇ ਹਰ ਪਲ ਅਸੀਂ ਸਾਂਝਾ ਕੀਤਾ  ਸੈੱਟ 'ਤੇ, ਤੁਹਾਡੀ ਮੁਸਕਰਾਹਟ, ਤੁਹਾਡੀ ਦਿਆਲਤਾ, ਤੁਹਾਡੀ ਨਿਮਰਤਾ, ਅਤੇ ਤੁਹਾਡੇ ਆਲੇ ਦੁਆਲੇ ਦੇ ਹਰ ਕਿਸੇ ਨੂੰ ਦਿੱਤਾ ਪਿਆਰ ਤੁਹਾਨੂੰ ਸੱਚਮੁੱਚ ਖਾਸ ਬਣਾਉਂਦਾ ਸੀ। ਤੁਸੀਂ ਤੇਲਗੂ, ਤਾਮਿਲ ਅਤੇ ਮਲਿਆਲਮ ਸਿਨੇਮਾ ਵਿੱਚ ਬਹੁਤ ਸਤਿਕਾਰ ਕਮਾਇਆ, ਫਿਰ ਵੀ ਤੁਸੀਂ ਹਮੇਸ਼ਾ ਆਪਣੇ ਆਪ ਨੂੰ ਸ਼ਾਨ ਅਤੇ ਸਾਦਗੀ ਨਾਲ ਨਿਭਾਇਆ”।

 ਪ੍ਰਦੀਪ ਰਾਵਤ ਇੱਕ ਮਹੀਨੇ ਤੋਂ ਹਸਪਤਾਲ ‘ਚ ਸਨ ਭਰਤੀ 

ਪ੍ਰਦੀਪ ਰਾਵਤ ਇੱਕ ਮਹੀਨੇ ਤੋਂ ਹਸਪਤਾਲ ‘ਚ ਭਰਤੀ ਸਨ। ਉਨ੍ਹਾਂ ਨੂੰ ਚਾਰ ਸਾਲ ਪਹਿਲਾਂ ਵੀ ਕੈਂਸਰ ਹੋ ਗਿਆ ਸੀ ਅਤੇ ਉਨ੍ਹਾਂ ਨੇ ਕੈਂਸਰ ਨੂੰ ਮਾਤ ਦੇ ਦਿੱਤੀ ਸੀ । ਪਰ ਹੁਣ ਮੁੜ ਤੋਂ ਉਨ੍ਹਾਂ ਨੂੰ ਕੈਂਸਰ ਹੋ ਗਿਆ ਸੀ।ਜਿਸ ਤੋਂ ਬਾਅਦ ਉਹ ਹਸਪਤਾਲ ‘ਚ ਭਰਤੀ ਸਨ।

- GTC Pollywood

Top Stories