ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੇ ਦੇਹਾਂਤ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 24 ਨਵੰਬਰ 2026 ਨੂੰ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਧਰਮਿੰਦਰ ਦੇ ਜਾਣ ਦਾ ਦੁੱਖ ਅੱਜ ਵੀ ਉਨ੍ਹਾਂ ਦੇ ਪਰਿਵਾਰ ਦੇ ਦਿਲਾਂ ਵਿੱਚ ਤਾਜ਼ਾ ਹੈ। ਖ਼ਾਸ ਕਰਕੇ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਹੇਮਾ ਮਾਲਿਨੀ ਕਈ ਮੌਕਿਆਂ 'ਤੇ ਆਪਣੇ ਪਤੀ ਨੂੰ ਯਾਦ ਕਰਦਿਆਂ ਭਾਵੁਕ ਹੁੰਦੀ ਨਜ਼ਰ ਆਈ ਹੈ।
Add GTC Pollywood on Google

ਧਰਮਿੰਦਰ ਦੀ ਪਹਿਲੀ ਬਰਸੀ ਮੌਕੇ ਹੇਮਾ ਮਾਲਿਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਉਨ੍ਹਾਂ ਨਾਲ ਬਿਤਾਏ ਖ਼ੂਬਸੂਰਤ ਪਲਾਂ ਦੀਆਂ ਕਈ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਉਨ੍ਹਾਂ ਨੇ ਦਿਲ ਨੂੰ ਛੂਹ ਲੈਣ ਵਾਲਾ ਸੰਦੇਸ਼ ਵੀ ਲਿਖਿਆ, ਜਿਸ ਨੂੰ ਪੜ੍ਹ ਕੇ ਪ੍ਰਸ਼ੰਸਕ ਵੀ ਭਾਵੁਕ ਹੋ ਗਏ।

ਧਰਮਿੰਦਰ ਨੇ ਪਿਆਰ ਨਾਲ ਫੜਿਆ ਹੋਇਆ ਸੀ ਹੇਮਾ ਮਾਲਿਨੀ ਦਾ ਹੱਥ
ਹੇਮਾ ਮਾਲਿਨੀ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਦੋਵਾਂ ਦੀ ਖ਼ਾਸ ਸਾਂਝ ਅਤੇ ਪਿਆਰ ਸਾਫ਼ ਨਜ਼ਰ ਆ ਰਿਹਾ ਹੈ। ਇੱਕ ਤਸਵੀਰ ਵਿੱਚ ਧਰਮਿੰਦਰ ਅਤੇ ਹੇਮਾ ਮਾਲਿਨੀ ਆਪਣੇ ਪਾਲਤੂ ਕੁੱਤੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਜਦਕਿ ਦੂਜੀ ਤਸਵੀਰ ਵਿੱਚ ਧਰਮਿੰਦਰ ਨੇ ਬੜੇ ਪਿਆਰ ਨਾਲ ਹੇਮਾ ਮਾਲਿਨੀ ਦਾ ਹੱਥ ਫੜਿਆ ਹੋਇਆ ਹੈ।ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ਵਿੱਚ ਦੋਵੇਂ ਮੋਬਾਈਲ ਫ਼ੋਨ 'ਤੇ ਕੁਝ ਦੇਖਦੇ ਹੋਏ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ਯਾਦਗਾਰੀ ਤਸਵੀਰਾਂ ਨੇ ਇੱਕ ਵਾਰ ਫਿਰ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਜੋੜੀ ਦੀਆਂ ਪੁਰਾਣੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ।
ਧਰਮਿੰਦਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ ਵੀ ਕਈ ਵਾਰ ਪਿਤਾ ਨੂੰ ਯਾਦ ਕਰਦਿਆਂ ਭਾਵੁਕ ਹੋ ਚੁੱਕੇ ਹਨ। ਅਦਾਕਾਰ ਦੇ ਪ੍ਰਸ਼ੰਸਕ ਵੀ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
- GTC Pollywood