logo
logo

ਨੇਹਾ ਕੱਕੜ ਨੇ ਕਿਹਾ ਜੇ ਤੁਹਾਨੂੰ ਕੋਈ ਕਹਿੰਦਾ ਹੈ ਕਿ ‘ਏ ਨਾ ਪਾਇਆ ਕਰ’ ਤਾਂ ਤੁਸੀਂ ਇਹ ਦਿਓ ਜਵਾਬ

ਨੇਹਾ ਕੱਕੜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕਾ ਦੱਸ ਰਹੀ ਹੈ ਜੇ ਕੋਈ ਤੁਹਾਨੂੰ ਵੰਨ ਸੁਵੰਨੇ ਕੱਪੜੇ ਪਾਉਣ ਤੋਂ ਰੋਕਦਾ ਹੈ ਅਤੇ ਕੋਈ ਕਹਿੰਦਾ ਹੈ ਕਿ ਤੈਨੂੰ ਇਹ ਨਹੀਂ ਚੰਗਾ ਲੱਗਦਾ ਤਾਂ ਤੁਸੀਂ ਉਸ ਨੂੰ ਕਿਹਾ ਕਰੋ। ਸੋਹਣੀ ‘ਤੇ ਸਭ ਸੋਹਣਾ ਲੱਗਦਾ ਹੈ। ਗਾਇਕਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। 

ਨੇਹਾ ਕੱਕੜ ਦਾ ਵਰਕ ਫ੍ਰੰਟ 

ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਹਨਾਂ ਨੇ ਕਈ ਬਾਲੀਵੁੱਡ ਫ਼ਿਲਮਾਂ ਦੇ ਲਈ ਵੀ ਗੀਤ ਗਾਏ ਹਨ। ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਗਾਇਕਾ ਜਗਰਾਤਿਆਂ ‘ਚ ਗਾਉਂਦੀ ਹੁੰਦੀ ਸੀ ।ਜਿਸ ਤੋਂ ਬਾਅਦ ਉਸ ਨੇ ਕਈ ਰਿਆਲਟੀ ਸ਼ੋਅ ‘ਚ ਭਾਗ ਲਿਆ ਅਤੇ ਆਪਣੀ ਗਾਇਕੀ ਦੇ ਨਾਲ ਦਰਸ਼ਕਾਂ ਦੇ ਦਿਲ ਜਿੱਤੇ ।

ਗਾਇਕਾ ਦੀ ਨਿੱਜੀ ਜ਼ਿੰਦਗੀ 

ਗਾਇਕਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕ ਰੋਹਨਪ੍ਰੀਤ ਸਿੰਘ ਦੇ ਨਾਲ ਵਿਆਹ ਕਰਵਾਇਆ ਹੈ।ਰੋਹਨਪ੍ਰੀਤ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਗਾਣੇ ਦੇ ਸ਼ੂਟ ਦੇ ਦੌਰਾਨ ਹੀ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ। 

- GTC Pollywood

Top Stories