ਮਨੋਰੰਜਨ ਜਗਤ ਵਿੱਚ ਇਨ੍ਹੀਂ ਦਿਨੀਂ ਫਿਲਮ ‘ਰਾਮਾਇਣ’ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਨਿਤੇਸ਼ ਤਿਵਾੜੀ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਦਾ ਬਜਟ ਕਰੀਬ 4000 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਫਿਲਮ ਦੇ ਪ੍ਰੀਵਿਊ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਸ ਦੇ ਗੀਤਾਂ ਅਤੇ VFX ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਹੁਣ ਫਿਲਮ ਵਿੱਚ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਰਣਬੀਰ ਕਪੂਰ ਨੇ ਇਸ ਆਲੋਚਨਾ ਬਾਰੇ ਆਪਣੀ ਚੁੱਪੀ ਤੋੜੀ ਹੈ।
Add GTC Pollywood on Google

ਆਨਲਾਈਨ ਟ੍ਰੋਲਿੰਗ ’ਤੇ ਰਣਬੀਰ ਨੇ ਕੀ ਕਿਹਾ?
ਹਾਲ ਹੀ ਵਿੱਚ IIMUN ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਰਣਬੀਰ ਕਪੂਰ ਨੇ ਆਨਲਾਈਨ ਟ੍ਰੋਲਿੰਗ ਅਤੇ ਲੋਕਾਂ ਦੀਆਂ ਨਕਾਰਾਤਮਕ ਟਿੱਪਣੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਦੌਰ ਵਿੱਚ ਕਿਸੇ ਵੀ ਵਿਅਕਤੀ ਜਾਂ ਫਿਲਮ ਨੂੰ ਲੈ ਕੇ ਲੋਕਾਂ ਦੀਆਂ ਵੱਖ-ਵੱਖ ਰਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।ਰਣਬੀਰ ਨੇ ਇਸ ਸਥਿਤੀ ਨੂੰ ਸਮਝਾਉਣ ਲਈ ਮਸ਼ਹੂਰ ਗੀਤ ‘ਕੁਛ ਤੋ ਲੋਗ ਕਹੇਂਗੇ, ਲੋਗੋਂ ਕਾ ਕਾਮ ਹੈ ਕਹਿਣਾ’ ਦਾ ਹਵਾਲਾ ਦਿੱਤਾ। ਉਨ੍ਹਾਂ ਮੁਤਾਬਕ, ਇਹ ਗੱਲ ਜ਼ਿੰਦਗੀ ਵਿੱਚ ਅਪਣਾਉਣੀ ਚਾਹੀਦੀ ਹੈ, ਕਿਉਂਕਿ ਲੋਕਾਂ ਦੀਆਂ ਗੱਲਾਂ ਬਾਰੇ ਲਗਾਤਾਰ ਸੋਚਦੇ ਰਹਿਣ ਨਾਲ ਅਸੀਂ ਆਪਣੇ ਕੰਮ ’ਤੇ ਧਿਆਨ ਨਹੀਂ ਦੇ ਸਕਦੇ।

ਆਪਣੇ ਕਰੀਬੀਆਂ ਦੀ ਰਾਏ ਨੂੰ ਦਿੰਦੇ ਹਨ ਅਹਿਮੀਅਤ
ਅਦਾਕਾਰ ਨੇ ਅੱਗੇ ਕਿਹਾ ਕਿ ਹਰ ਕਿਸੇ ਦੀਆਂ ਟਿੱਪਣੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ ਹੁੰਦੀ। ਜ਼ਿੰਦਗੀ ਵਿੱਚ ਉਨ੍ਹਾਂ ਲੋਕਾਂ ਦੀ ਰਾਏ ਜ਼ਿਆਦਾ ਮਾਇਨੇ ਰੱਖਦੀ ਹੈ, ਜੋ ਤੁਹਾਨੂੰ ਨਿੱਜੀ ਤੌਰ ’ਤੇ ਜਾਣਦੇ ਹਨ ਅਤੇ ਤੁਹਾਡੀ ਮਿਹਨਤ, ਇਰਾਦਿਆਂ ਤੇ ਚੰਗੇ ਸੁਭਾਅ ਨੂੰ ਸਮਝਦੇ ਹਨ।ਉਨ੍ਹਾਂ ਦਾ ਮੰਨਣਾ ਹੈ ਕਿ ਜਿਹੜੇ ਲੋਕ ਤੁਹਾਡੀ ਪਰਵਾਹ ਕਰਦੇ ਹਨ, ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ, ਪਰ ਹਰ ਨਕਾਰਾਤਮਕ ਟਿੱਪਣੀ ਨੂੰ ਆਪਣੇ ਉੱਪਰ ਹਾਵੀ ਨਹੀਂ ਹੋਣ ਦੇਣਾ ਚਾਹੀਦਾ।
ਨਿਰਦੇਸ਼ਕ ਨਿਤੇਸ਼ ਤਿਵਾੜੀ ਨੇ ਵੀ ਦਿੱਤਾ ਜਵਾਬ
ਦੂਜੇ ਪਾਸੇ ਫਿਲਮ ਦੇ ਨਿਰਦੇਸ਼ਕ ਨਿਤੇਸ਼ ਤਿਵਾੜੀ ਨੇ ਵੀ ‘ਰਾਮਾਇਣ’ ਨੂੰ ਲੈ ਕੇ ਹੋ ਰਹੀ ਆਲੋਚਨਾ ’ਤੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਨੀਅਤ ਸਾਫ਼ ਹੈ ਅਤੇ ਤੁਸੀਂ ਆਪਣੀ ਪੂਰੀ ਮਿਹਨਤ ਤੇ ਸਮਰੱਥਾ ਨਾਲ ਕੰਮ ਕੀਤਾ ਹੈ ਤਾਂ ਫਿਰ ਹੋਰ ਕਿਸੇ ਗੱਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਰਹਿੰਦੀ।
ਇਨ੍ਹਾਂ ਸਿਤਾਰਿਆਂ ਨਾਲ ਸਜੀ ਹੈ ‘ਰਾਮਾਇਣ’
ਫਿਲਮ ਦੀ ਗੱਲ ਕਰੀਏ ਤਾਂ ਇਸ ਦੇ ਦੋ ਭਾਗ ਬਣਾਏ ਜਾ ਰਹੇ ਹਨ। ਪਹਿਲੇ ਭਾਗ ਵਿੱਚ ਰਣਬੀਰ ਕਪੂਰ ਭਗਵਾਨ ਰਾਮ ਅਤੇ ਸਾਈਂ ਪੱਲਵੀ ਮਾਤਾ ਸੀਤਾ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਯਸ਼ ਰਾਵਣ, ਸੰਨੀ ਦਿਓਲ ਹਨੂੰਮਾਨ ਅਤੇ ਰਵੀ ਦੂਬੇ ਲਕਸ਼ਮਣ ਦੀ ਭੂਮਿਕਾ ਨਿਭਾ ਰਹੇ ਹਨ।ਫਿਲਮ ਵਿੱਚ ਰਕੁਲ ਪ੍ਰੀਤ ਸਿੰਘ, ਵਿਵੇਕ ਓਬਰਾਏ, ਅਰੁਣ ਗੋਵਿਲ ਅਤੇ ਲਾਰਾ ਦੱਤਾ ਸਮੇਤ ਕਈ ਹੋਰ ਕਲਾਕਾਰ ਵੀ ਅਹਿਮ ਕਿਰਦਾਰਾਂ ਵਿੱਚ ਦਿਖਾਈ ਦੇਣਗੇ। ਹੁਣ ਦਰਸ਼ਕਾਂ ਦੀ ਨਜ਼ਰ ਫਿਲਮ ਦੀ ਰਿਲੀਜ਼ ’ਤੇ ਹੈ ਅਤੇ ਦੇਖਣਾ ਦਿਲਚਸਪ ਹੋਵੇਗਾ ਕਿ ਵੱਡੇ ਪੱਧਰ ’ਤੇ ਤਿਆਰ ਕੀਤੀ ਗਈ ਇਹ ਫਿਲਮ ਸਿਨੇਮਾਘਰਾਂ ਵਿੱਚ ਕਿਹੋ ਜਿਹਾ ਪ੍ਰਦਰਸ਼ਨ ਕਰਦੀ ਹੈ।
- GTC Pollywood