logo
logo

ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਫੈਨਸ ਦੇ ਰਹੇ ਵਧਾਈ

ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਇਸ ਜੋੜੀ ਨੂੰ ਵਧਾਈ ਦਿੱਤੀ ਜਾ ਰਹੀ ਹੈ।ਦੋਵਾਂ ਨੇ ਚੌਦਾਂ ਨਵੰਬਰ 2018 ਨੂੰ ਇਟਲੀ ਦੇ ਲੇਕ ਕੋਮੋ ਨਾਮਕ ਸਥਾਨ ‘ਤੇ ਵਿਆਹ ਕਰਵਾਇਆ ਸੀ।ਦੋਵਾਂ ਨੇ ਕੋਂਕਣੀ ਅਤੇ ਸਿੰਧੀ ਰੀਤੀ ਰਿਵਾਜ਼ ਦੇ ਨਾਲ ਵਿਆਹ ਕਰਵਾਇਆ ਸੀ ।

ਉਨ੍ਹਾਂ ਦੇ ਵਿਆਹ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਦੀਪਿਕਾ ਤੇ ਰਣਵੀਰ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ।ਦੋਵਾਂ ਦੇ ਘਰ ਦੋ ਧੀਆਂ ਦਾ ਜਨਮ ਹੋ ਚੁੱਕਿਆ ਹੈ। ਹਾਲ ਹੀ ‘ਚ ਦੀਪਿਕਾ ਨੇ ਦੂਜੀ ਧੀ ਨੂੰ ਜਨਮ ਦਿੱਤਾ ਸੀ ।

ਦੀਪਿਕਾ ਪਾਦੂਕੋਣ ਤੇ ਰਣਵੀਰ ਨੇ ਕਈ ਫ਼ਿਲਮਾਂ ‘ਚ ਕੀਤਾ ਕੰਮ 

ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।ਜਿਸ ‘ਚ ਗੋਲੀਓਂ ਕੀ ਰਾਸਲੀਲਾ,ਬਾਜੀਰਾਵ ਮਸਤਾਨੀ, ਪਦਮਾਵਤ, 83 ਵਰਗੀਆਂ ਫ਼ਿਲਮਾਂ ਸ਼ਾਮਿਲ ਹਨ। ਦੀਪਿਕਾ ਪਾਦੂਕੋਣ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।

ਜਿਸ ਕੌਕਟੇਲ, ਪਠਾਣ, ਜਵਾਨ, ਕਲਕੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਰਣਵੀਰ ਸਿੰਘ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਧਰੁੰਧਰ ਅਤੇ ਧਰੁੰਧਰ-੨ ਵਰਗੀਆਂ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ‘ਚ ਉਹ ਹੋਰ ਵੀ ਕਈ ਵਧੀਆ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।

- GTC Pollywood

Top Stories