ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ' (Maatrubhumi: May War Rest in Peace) ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਫਿਲਮ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਛਾ ਗਿਆ ਹੈ। ਇਸ ਨੂੰ ਦਰਸ਼ਕਾਂ ਵੱਲੋਂ ਇੰਨਾ ਜ਼ਬਰਦਸਤ ਹੁੰਗਾਰਾ ਮਿਲਿਆ ਹੈ ਕਿ ਰਿਲੀਜ਼ ਹੋਣ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਟ੍ਰੇਲਰ ਨੇ 50 ਮਿਲੀਅਨ ਤੋਂ ਵੱਧ ਵਿਊਜ਼ ਦਾ ਅੰਕੜਾ ਪਾਰ ਕਰ ਲਿਆ ਹੈ।
Add GTC Pollywood on Google

ਟ੍ਰੇਲਰ ਦੀ ਇਸ ਸਫਲਤਾ ਨੇ ਫਿਲਮ ਪ੍ਰਤੀ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਸਿਰਫ਼ ਆਮ ਦਰਸ਼ਕ ਹੀ ਨਹੀਂ, ਸਗੋਂ ਫੌਜ ਨਾਲ ਜੁੜੀਆਂ ਕਈ ਸਖ਼ਸ਼ੀਅਤਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਵੱਲੋਂ ਵੀ ਫਿਲਮ ਦੇ ਟ੍ਰੇਲਰ ਦੀ ਤਾਰੀਫ਼ ਕੀਤੀ ਜਾ ਰਹੀ ਹੈ।

ਸਾਬਕਾ ਫੌਜੀ ਅਧਿਕਾਰੀਆਂ ਨੇ ਵੀ ਕੀਤੀ ਸ਼ਲਾਘਾ
'ਮਾਤ੍ਰਭੂਮੀ' ਦੇ ਟ੍ਰੇਲਰ ਨੂੰ ਮਿਲ ਰਹੀਆਂ ਪ੍ਰਤੀਕਿਰਿਆਵਾਂ ਵਿੱਚ ਸਾਬਕਾ ਫੌਜੀ ਅਧਿਕਾਰੀਆਂ ਦੀਆਂ ਟਿੱਪਣੀਆਂ ਵੀ ਖ਼ਾਸ ਧਿਆਨ ਖਿੱਚ ਰਹੀਆਂ ਹਨ। ਸ਼ੌਰਿਆ ਚੱਕਰ ਨਾਲ ਸਨਮਾਨਿਤ ਸੇਵਾਮੁਕਤ ਮੇਜਰ ਪਵਨ ਕੁਮਾਰ ਅਤੇ ਸੈਨਾ ਮੈਡਲ ਪ੍ਰਾਪਤ ਮੇਜਰ ਐੱਮ. ਜੌਲੀ ਨੇ ਵੀ ਟ੍ਰੇਲਰ ਦੀ ਸ਼ਲਾਘਾ ਕੀਤੀ ਹੈ।

ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਅਧਿਕਾਰੀਆਂ ਵੱਲੋਂ ਮਿਲ ਰਹੀ ਇਸ ਪ੍ਰਤੀਕਿਰਿਆ ਨੂੰ ਫਿਲਮ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਆਸੀ ਹਲਕਿਆਂ ਅਤੇ ਸਿਨੇਮਾ ਪ੍ਰੇਮੀਆਂ ਵੱਲੋਂ ਵੀ ਟ੍ਰੇਲਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਜੰਗ ਦੇ ਨਾਲ ਸੈਨਿਕਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਵੀ ਹੋਣਗੀਆਂ ਪੇਸ਼
ਫਿਲਮ ਦੀ ਕਹਾਣੀ ਦਾ ਖ਼ਾਸ ਪਹਿਲੂ ਜੰਗ ਦੇ ਮੈਦਾਨ ਵਿੱਚ ਲੜਨ ਵਾਲੇ ਸੈਨਿਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੇ ਸੰਘਰਸ਼ ਅਤੇ ਭਾਵਨਾਤਮਕ ਦਰਦ ਨੂੰ ਦਰਸਾਉਣਾ ਹੈ। ਜਿੱਥੇ ਇੱਕ ਪਾਸੇ ਦੇਸ਼ ਦੀ ਰੱਖਿਆ ਲਈ ਸੈਨਿਕਾਂ ਦੀ ਕੁਰਬਾਨੀ ਨੂੰ ਦਿਖਾਇਆ ਗਿਆ ਹੈ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਘਰਾਂ ਵਿੱਚ ਉਡੀਕ ਕਰ ਰਹੇ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਵੀ ਅਹਿਮੀਅਤ ਦਿੱਤੀ ਗਈ ਹੈ।
ਕੁੱਲ ਮਿਲਾ ਕੇ ਸਲਮਾਨ ਖਾਨ ਦੀ ਇਸ ਫਿਲਮ ਦੇ ਟ੍ਰੇਲਰ ਨੂੰ ਮਿਲਿਆ 50 ਮਿਲੀਅਨ ਤੋਂ ਵੱਧ ਵਿਊਜ਼ ਦਾ ਹੁੰਗਾਰਾ ਇਸ ਦੇ ਚਰਚਾ ਵਿੱਚ ਰਹਿਣ ਦਾ ਵੱਡਾ ਕਾਰਨ ਬਣ ਗਿਆ ਹੈ। ਹੁਣ ਦੇਖਣਾ ਦਿਲਚਸਪ ਹੋਵੇਗਾ ਕਿ ਫਿਲਮ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਦੀਆਂ ਉਮੀਦਾਂ 'ਤੇ ਕਿੰਨੀ ਖਰੀ ਉਤਰਦੀ ਹੈ।
- GTC Pollywood