logo
logo

ਸੰਨੀ ਦਿਓਲ ਤਖਤ ਸ੍ਰੀ ਪਟਨਾ ਸਾਹਿਬ ‘ਚ ਪਹੁੰਚੇ, ਪੁੱਤਰ ਵੀ ਨਾਲ ਆਇਆ ਨਜ਼ਰ

ਅਦਾਕਾਰ ਸੰਨੀ ਦਿਓਲ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ ।ਜਿੱਥੇ ਉਨ੍ਹਾਂ ਨੇ ਤਖਤ ਸ੍ਰੀ ਪਟਨਾ ਸਾਹਿਬ ‘ਚ ਸ਼ਬਦ ਗੁਰਬਾਣੀ ਤੇ ਕੀਰਤਨ ਦਾ ਅਨੰਦ ਮਾਣਿਆ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ‘ਚ ਦਸਮ ਪਾਤਸ਼ਾਹ ਦੀਆਂ ਯਾਦਗਾਰਾਂ ਦੇ ਦਰਸ਼ਨ ਵੀ ਕੀਤੇ । ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ ਵੀ ਮੌਜੂਦ ਸੀ । ਸੰਨੀ ਦਿਓਲ ਨੇ ਇਸ ਦੀਆਂ ਕਈ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ ।

ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਸੰਨੀ ਦਿਓਲ ਗੁਰੁ ਸਾਹਿਬ ਦੇ ਜੋੜਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ । ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਸੰਨੀ ਦਿਓਲ ਦਾ ਵਰਕ ਫਰੰਟ 

ਸੰਨੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਬਟਵਾਰਾ ੧੯੪੭’ ਰਿਲੀਜ਼ ਹੋਣ ਜਾ ਰਹੀ ਹੈ ਜੋ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਰਿਲੀਜ਼ ਹੋਵੇਗੀ ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਬਾਨਾ ਆਜ਼ਮੀ, ਪ੍ਰੀਤੀ ਜ਼ਿੰਟਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਇਸ ਦੇ ਨਾਲ ਉਹਨਾਂ ਦਾ ਪੁੱਤਰ ਇਸ ਫ਼ਿਲਮ ‘ਚ ਅਦਾਕਾਰੀ ਕਰਦਾ ਹੋਇਆ ਦਿਖਾਈ ਦੇਵੇਗਾ।  

- GTC Pollywood

Top Stories