logo
logo

ਯੁਵਰਾਜ ਹੰਸ ਦੇ ਬੱਚਿਆਂ ਦੀਆਂ ਕਿਊਟ ਤਸਵੀਰਾਂ ਆਈਆਂ ਸਾਹਮਣੇ

ਯੁਵਰਾਜ ਹੰਸ (Yuvraj Hans)ਦੇ ਬੱਚਿਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਨ੍ਹਾਂ ਦੇ ਪੁੱਤਰ ਤੇ ਧੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਦੋਵੇਂ ਭੈਣ ਭਰਾ ਬਹੁਤ ਹੀ ਕਿਊਟ ਦਿਖਾਈ ਦੇ ਰਹੇ ਹਨ ।

ਇਸ ਤਸਵੀਰ ‘ਚ ਤੀਜੀ ਬੱਚੀ ਅਜੀਤ ਤੇ ਨਵਰਾਜ ਹੰਸ ਦੀ ਧੀ ਹੈ। ਜਿਸ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ । ਦੱਸ ਦਈਏ ਕਿ ਯੁਵਰਾਜ ਹੰਸ ਦਾ ਇੱਕ ਪੁੱਤਰ ਤੇ ਇੱਕ ਧੀ ਹੈ। ਜਦੋਂਕਿ ਨਵਰਾਜ ਹੰਸ ਦੀ ਇੱਕ ਧੀ ਹੀ ਹੈ। 

ਯੁਵਰਾਜ ਹੰਸ ਦਾ ਵਰਕ ਫ੍ਰੰਟ 

ਯੁਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ।

ਹੁਣ ਤੱਕ ਉਹ ਯਾਰਾ ਵੇ, ਯਾਰ ਅਣਮੁੱਲੇ, ਹਾਈਐਂਡ ਯਾਰੀਆਂ, ਮਿਸੇਜ਼ ਐਂਡ ਮਿਸੇਜ਼ 420 ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਯੁਵਰਾਜ ਹੰਸ ਦੀ ਪਤਨੀ ਮਾਨਸੀ ਸ਼ਰਮਾ ਵੀ ਵਧੀਆ ਅਦਾਕਾਰਾ ਹਨ ਅਤੇ ‘ਛੋਟੀ ਸਰਦਾਰਨੀ’ ਸਣੇ ਕਈ ਟੀਵੀ ਸੀਰੀਅਲ ‘ਚ ਉਹ ਕੰਮ ਕਰ ਚੁੱਕੇ ਹਨ।

- GTC Pollywood

Top Stories