logo
logo

ਅਲਾਪ ਸਿਕੰਦਰ ਦੇ ਵਿਆਹ ਦੀਆਂ ਰੌਣਕਾਂ, ਸਰਵਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਅਮਿਤ ਸ਼ਰਮਾ ਨੇ ਵੀ ਖਿੱਚਿਆ ਸਭ ਦਾ ਧਿਆਨ

ਪੰਜਾਬੀ ਸੰਗੀਤ ਜਗਤ ਦੇ ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਗਾਇਕਾ ਅਮਰ ਨੂਰੀ ਦੇ ਪਰਿਵਾਰ ਵਿੱਚ ਇਨ੍ਹੀਂ ਦਿਨੀਂ ਖੁਸ਼ੀਆਂ ਦਾ ਮਾਹੌਲ ਹੈ। ਉਨ੍ਹਾਂ ਦੇ ਪੁੱਤਰ Alaap Sikander ਦੇ ਵਿਆਹ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਵਿਆਹ ਸਮਾਗਮ ਦੀਆਂ ਖੂਬਸੂਰਤ ਤਸਵੀਰਾਂ ਅਤੇ ਜਸ਼ਨ ਦੇ ਪਲ ਸੋਸ਼ਲ ਮੀਡੀਆ ’ਤੇ ਖੂਬ ਸੁਰਖੀਆਂ ਬਟੋਰ ਰਹੇ ਹਨ।

ਇਸ ਖਾਸ ਮੌਕੇ ’ਤੇ ਹਰ ਪਾਸੇ ਵਿਆਹ ਵਾਲੀਆਂ ਰੌਣਕਾਂ, ਚਿਹਰਿਆਂ ’ਤੇ ਮੁਸਕਾਨ ਅਤੇ ਸ਼ਾਹੀ ਜਸ਼ਨ ਦਾ ਮਾਹੌਲ ਨਜ਼ਰ ਆ ਰਿਹਾ ਹੈ। ਸਮਾਗਮ ਦੀਆਂ ਤਸਵੀਰਾਂ ਵਿੱਚ ਸਰਵਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਅਮਿਤ ਸ਼ਰਮਾ ਵੀ ਖਾਸ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ। ਦੋਵਾਂ ਨੇ ਆਪਣੀ ਮੌਜੂਦਗੀ ਨਾਲ ਵਿਆਹ ਦੀਆਂ ਖੁਸ਼ੀਆਂ ਨੂੰ ਹੋਰ ਵੀ ਖਾਸ ਬਣਾ ਦਿੱਤਾ।

ਤਸਵੀਰਾਂ ਵਿੱਚ ਪਰਿਵਾਰਕ ਮੈਂਬਰਾਂ ਅਤੇ ਮਹਿਮਾਨਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਹੈ। ਸੋਸ਼ਲ ਮੀਡੀਆ ’ਤੇ ਵੀ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਸਰਦੂਲ ਸਿਕੰਦਰ ਪੰਜਾਬੀ ਸੰਗੀਤ ਜਗਤ ਦੀ ਇੱਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਆਵਾਜ਼ ਨਾਲ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ। ਹੁਣ ਉਨ੍ਹਾਂ ਦੇ ਪੁੱਤਰ ਅਲਾਪ ਸਿਕੰਦਰ ਦੇ ਵਿਆਹ ਦੀਆਂ ਖੁਸ਼ੀਆਂ ਨੇ ਇੱਕ ਵਾਰ ਫਿਰ ਇਸ ਪਰਿਵਾਰ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

- GTC Pollywood

Top Stories