logo
logo

ਬੀ-ਟਾਊਨ ਸਟਾਰ ਕਾਸਟ ਰੁਪਿੰਦਰ ਹਾਂਡਾ ਤੇ ਸੁੱਖ ਸੰਘੇੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਪਹੁੰਚੇ

ਸੁੱਖ ਸੰਘੇੜਾ ਅਤੇ ਰੁਪਿੰਦਰ ਹਾਂਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੇ । ਜਿਸ ਦਾ ਇੱਕ ਵੀਡੀਓ ਵੀ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਹਰਿਮੰਦਰ ਸਾਹਿਬ ਵਿੱਚ ਪੈਰ ਰੱਖਦਿਆਂ ਹੀ ਅੱਖਾਂ ਵਿੱਚੋਂ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ ਸਨ।

ਜਿੰਨਾ ਸਮਾਂ ਪਰਿਕਰਮਾ ਕਰਦੀ ਰਹੀ, ਅੱਖਾਂ ਗਿੱਲੀਆਂ ਹੀ ਰਹੀਆਂ। ਇੰਝ ਮਹਿਸੂਸ ਹੋਇਆ ਜਿਵੇਂ ਮੈਂ ਆਪਣੇ ਪਿਤਾ ਨੂੰ ਬਹੁਤ ਨੇੜਿਓਂ ਮਿਲ ਰਹੀ ਹੋਵਾਂ। ਸੱਚਮੁੱਚ, ਉਹ ਅਹਿਸਾਸ ਸ਼ਬਦਾਂ ਵਿੱਚ ਬਿਆਨ ਕਰਨਾ ਔਖਾ ਹੈ ਬੀ-ਟਾਊਨ ਦੀ ਸਮੁੱਚੀ ਟੀਮ ਅੱਜ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਗੁਰੂ ਪਾਤਸ਼ਾਹ ਦਾ ਆਸ਼ੀਰਵਾਦ ਲੈਣ ਲਈ ਪਹੁੰਚੀ ਸੀ। ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ”। ਰੁਪਿੰਦਰ ਹਾਂਡਾ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਪਹਿਲੀ ਵਾਰ ਫ਼ਿਲਮ ‘ਚ ਨਜ਼ਰ ਆਉਣਗੇ 

ਰੁਪਿੰਦਰ ਹਾਂਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਪਹਿਲੀ ਵਾਰ ਸੁੱਖ ਸੰਘੇੜਾ ਦੇ ਨਾਲ ਫ਼ਿਲਮ ‘ਬੀ-ਟਾਊਨ’ ਫ਼ਿਲਮ ਦੇ ਨਾਲ ਡੈਬਿਊ ਕਰ ਰਹੇ ਹਨ।ਇਸ ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਇਹ ਜੋੜੀ ਫ਼ਿਲਮ ਦੇ ਪ੍ਰਮੋਸ਼ਨ ‘ਚ ਜੁਟੀ ਹੋਈ ਹੈ। 

- GTC Pollywood

Top Stories