ਬੱਬਲ ਰਾਏ ਤੇ ਅਰੂਸ਼ੀ ਸ਼ਰਮਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੋੜੀ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੋਸਤਾਂ, ਮਿੱਤਰਾਂ ਤੇ ਰਿਸ਼ਤੇਦਾਰਾਂ ਦੇ ਨਾਲ ਮਨਾਈ ।
Add GTC Pollywood on Google
ਬੱਬਲ ਰਾਏ ਤੇ ਅਰੂਸ਼ੀ ਸ਼ਰਮਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜੋੜੀ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੋਸਤਾਂ, ਮਿੱਤਰਾਂ ਤੇ ਰਿਸ਼ਤੇਦਾਰਾਂ ਦੇ ਨਾਲ ਮਨਾਈ । ਅਰੂਸ਼ੀ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ “ਇੱਕ ਯਾਦ ਜਿਸ ਨੂੰ ਅਸੀਂ ਹਮੇਸ਼ਾ ਯਾਦ ਰੱਖਾਂਗੇ”। ਅਰੂਸ਼ੀ ਸ਼ਰਮਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
_132fe5ab4a5bd873adfd953faf3a9be2_1280X720.webp)
ਸਿੱਖ-ਹਿੰਦੂ ਰੀਤੀ ਰਿਵਾਜ਼ ਨਾਲ ਕੀਤਾ ਸੀ ਵਿਆਹ
ਬੱਬਲ ਰਾਏ ਤੇ ਅਰੂਸ਼ੀ ਸ਼ਰਮਾ ਨੇ ਸਿੱਖ ਤੇ ਹਿੰਦੂ ਰੀਤੀ ਰਿਵਾਜ਼ਾਂ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਚੋਣਵੇਂ ਕੁ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ। ਜਦੋਂਕਿ ਇਸ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ ਸੀ ।

ਬੱਬਲ ਰਾਏ ਦਾ ਵਰਕ ਫ੍ਰੰਟ
ਬੱਬਲ ਰਾਏ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।ਹੁਣ ਤੱਕ ਉਹ ਮਿਸੇਜ਼ ਐਂਡ ਮਿਸੇਜ਼ 420, ਸਰਗੀ, ਲੰਬੜਾਂ ਦਾ ਲਾਣਾ, ਇੱਕ ਸੰਧੂ ਹੁੰਦਾ ਸੀ, ਪੋਸਤੀ, ਤੂਤਾਂ ਵਾਲਾ ਖੂਹ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।
- GTC Pollywood