ਜੰਤਰ ਮੰਤਰ ‘ਤੇ ਵਿਦਿਆਰਥੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਉੱਥੋਂ ਹਟਾਉਣ ਦੇ ਲਈ ਲਾਠੀਚਾਰਜ ਕੀਤਾ ਗਿਆ । ਜਿਸ ਤੋਂ ਬਾਅਦ ਕਈ ਕਲਾਕਾਰਾਂ ਨੇ ਇਸ ਦੀ ਨਿਖੇਧੀ ਵੀ ਕੀਤੀ ਹੈ। ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਪੋਸਟ ਸ਼ੇਅਰ ਕਰਦੇ ਹੋਏ ਇਸ ਘਟਨਾ ਦੀ ਨਿਖੇਧੀ ਕੀਤੀ ਹੈ ।
Add GTC Pollywood on Google
ਜੰਤਰ ਮੰਤਰ ‘ਤੇ ਵਿਦਿਆਰਥੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਉੱਥੋਂ ਹਟਾਉਣ ਦੇ ਲਈ ਲਾਠੀਚਾਰਜ ਕੀਤਾ ਗਿਆ । ਜਿਸ ਤੋਂ ਬਾਅਦ ਕਈ ਕਲਾਕਾਰਾਂ ਨੇ ਇਸ ਦੀ ਨਿਖੇਧੀ ਵੀ ਕੀਤੀ ਹੈ। ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਪੋਸਟ ਸ਼ੇਅਰ ਕਰਦੇ ਹੋਏ ਇਸ ਘਟਨਾ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਨੇ ਆਪਣੀ ਇਸ ਪੋਸਟ ‘ਚ ਲਿਖਿਆ “ਅੱਜ ਜੋ ਹੋਇਆ ਬਹੁਤ ਮਾੜਾ ਹੋਇਆ।

ਸਟੂਡੈਂਟਸ ਦੇ ਨਾਲ ਇਸ ਤਰ੍ਹਾਂ ਟਰੀਟ ਨਹੀਂ ਸੀ ਹੋਣਾ ਚਾਹੀਦਾ।ਮੈਂ ਅਥਾਰਿਟੀ ਨੂੰ ਰਿਕਵੈਸਟ ਕਰਦਾ ਹਾਂ ਕਿ ਸਟੂਡੈਂਟਸ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ।ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਆ।ਮੇਰੇ ਤੇ ਆਲਰੈਡੀ ਐਂਟੀ ਨੈਸ਼ਲਿਸਟ ਦਾ ਟੈਗ ਬਹੁਤ ਵਾਰ ਲੱਗ ਚੁੱਕਿਆ ਹੈ।

ਹੁਣ ਵੀ ਮੈਨੂੰ ਐਂਟੀ ਨੈਸ਼ਲਿਸਟ ਕਹੀ ਜਾਣਗੇ।ਕਿਸਾਨ ਅੰਦੋਲਨ ਤੋਂ ਬਾਅਦ ਮੈਨੂੰ ਬਹੁਤ ਵਿਰੋਧ ਅਤੇ ਕਾਨੂੰਨੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ, ਪਰ ਇਸ ਬਾਰੇ ਮੈਂ ਕਦੇ ਵੀ ਕਿਸੇ ਨਾਲ ਡਿਸਕਸ ਨਹੀਂ ਕੀਤਾ।ਬਾਕੀ ਰੱਬ ਸਭ ਦੇਖ ਰਿਹਾ। ਬਾਬਾ ਭਲੀ ਕਰੇ”।ਦਿਲਜੀਤ ਦੋਸਾਂਝ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ।
- GTC Pollywood