ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਮਜ਼ੇਦਾਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ‘ਚ ਦਿਲਜੀਤ ਕਹਿ ਰਹੇ ਹਨ ਕਿ “ਖੁੱਲ੍ਹਾ ਕੱਛਾ ਪਾਉਣ ਦਾ ਇੱਕ ਫਾਇਦਾ ਤਾਂ ਹੁੰਦਾ ਹੈ, ਕਿਉਂਕਿ ਇਸ ਨਾਲ ਪਤਾ ਲੱਗ ਜਾਂਦਾ ਹੈ ਕਿ ਹਵਾ ਕਿੱਧਰੋਂ ਦੀ ਕਿੱਧਰ ਨੂੰ ਚੱਲ ਰਹੀ ਹੈ।
Add GTC Pollywood on Google

_8910cebaed9fa0a460d55d8ed5f21c07_1280X720.webp)
ਇਸ ਤੋਂ ਬਾਅਦ ਦਿਲਜੀਤ ਕੌਫੀ ਪੀਂਦੇ ਹਨ ਅਤੇ ਕੌਫੀ ਪੀਣ ਤੋਂ ਬਾਅਦ ਉਹ ਕਹਿੰਦੇ ਹਨ ਮੈ ਪੀ ਤਾਂ ਲਿਆ ਈ ਹੈ। ਹੁਣ ਕੁਝ ਖਾ ਵੀ ਲਿਆ ਜਾਵੇ। ਜਿਸ ਤੋਂ ਬਾਅਦ ਉਹ ਖਾਣਾ ਖਾਂਦੇ ਹਨ ਅਤੇ ਇਸ ਤੋਂ ਬਾਅਦ ਉਹ ਅਠਾਰਵੀਂ ਸਦੀ ਦੀ ਗੈਲਰੀ ਫੈਨਸ ਨੂੰ ਵਿਖਾਉਂਦੇ ਹਨ।ਇਸ ਤੋਂ ਬਾਅਦ ਉਹ ਰੇਤ ‘ਚ ਤਿਆਰ ਕੀਤੀ ਕੌਫੀ ਪੀਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਦਿਲਜੀਤ ਕਈ ਫੈਨਸ ਦੇ ਨਾਲ ਤਸਵੀਰਾਂ ਖਿਚਵਾਉਂਦੇ ਨਜ਼ਰ ਆਉਂਦੇ ਹਨ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਆਪਣੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਕਾਫੀ ਚਰਚਾ ‘ਚ ਰਹੇ ਸਨ। ਇਸ ਫ਼ਿਲਮ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ । ਇਸ ਤੋਂ ਇਲਾਵਾ ਦਿਲਜੀਤ ਦੀ ਫ਼ਿਲਮ ‘ਮੈਂ ਵਾਪਸ ਆਊਂਗਾ’ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- GTC Pollywood