logo
logo

ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਲੱਗੇਗਾ ਪੱਗਾਂ ਦਾ ਕੈਂਪ, ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ਫ੍ਰੀ ‘ਚ ਬੰਨ੍ਹੀਆਂ ਜਾਣਗੀਆਂ ਦਸਤਾਰਾਂ

ਦਿਲਜੀਤ ਦੋਸਾਂਝ ਦਾ ਅੱਜ ਅਹਿਮਦਾਬਾਦ ‘ਚ ਸ਼ੋਅ ਹੋਣ ਜਾ ਰਿਹਾ ਹੈ। ਇਸ ਸ਼ੋਅ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਬੇਸਬਰੀ ਦੇ ਨਾਲ ਉਨ੍ਹਾਂ ਪਲਾਂ ਦਾ ਇੰਤਜ਼ਾਰ ਕਰ ਰਹੇ ਹਨ। ਜਿਸ ਵੇਲੇ ਉਹ ਦਿਲਜੀਤ ਦੇ ਸ਼ੋਅ ਦੇ ਗਵਾਹ ਬਣਨਗੇ । ਇਸ ਸ਼ੋਅ ਦੇ ਦੌਰਾਨ ਦਿਲਜੀਤ ਦੋਸਾਂਝ ਦੀ ਟੀਮ ਦੇ ਵੱਲੋਂ ਪੱਗਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ‘ਚ ਤੁਸੀਂ ਬਿਲਕੁਲ ਮੁਫਤ ‘ਚ ਪੱਗਾਂ ਬੰਨ੍ਹਵਾ ਸਕਦੇ ਹੋ । ਇਸ ਦੀ ਜਾਣਕਾਰੀ ਦਿਲਜੀਤ ਦੋਸਾਂਝ ਦੀ ਟੀਮ ਦੇ ਮੈਂਬਰ ਗੁਰਪ੍ਰਤਾਪ ਕੰਗ ਨੇ ਜਾਣਕਾਰੀ ਦਿੱਤੀ ਹੈ।

ਦਿਲਜੀਤ ਦੋਸਾਂਝ ਦਾ ਅੱਜ ਸ਼ੋਅ ਹੋਣ ਜਾ ਰਿਹਾ ਹੈ। ਅਹਿਮਦਾਬਾਦ ‘ਚ ਇਸ ਸ਼ੋਅ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਟੇਡੀਅਮ ਦੇ ਨਜ਼ਦੀਕ ਹੀ ਇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਦਿਲਜੀਤ ਦੋਸਾਂਝ ਦੇ ਹਰ ਸ਼ੋਅ ‘ਚ ਦਸਤਾਰ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।

 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਦਿਨੀਂ ਇੰਦੌਰ ‘ਚ ਸ਼ੋਅ ਕਰਕੇ ਆਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪਰਫਾਰਮ ਕੀਤਾ ਸੀ।

ਇਸ ਸ਼ੋਅ ‘ਚ ਅੱਸੀ ਹਜ਼ਾਰ ਦੇ ਕਰੀਬ ਫੈਨਸ ਨੇ ਸ਼ਿਰਕਤ ਕੀਤੀ ਸੀ । ਦਿਲਜੀਤ ਦੋਸਾਂਝ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

- GTC Pollywood

Top Stories