ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੇ ਦਿਹਾਂਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਸੰਗੀਤ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਕਈ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ।ਇਸੇ ਦੌਰਾਨ GTC ਨੈੱਟਵਰਕ ਦੇ MD ਅਤੇ ਪ੍ਰੈਜ਼ੀਡੈਂਟ ਡਾ. ਰਬਿੰਦਰ ਨਾਰਾਇਣ ਵੀ ਦਿਨੇਸ਼ ਔਲਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
Add GTC Pollywood on Google
ਪੰਜਾਬੀ ਸੰਗੀਤ ਜਗਤ ਤੋਂ ਸਾਹਮਣੇ ਆਈ ਦੁਖਦਾਈ ਖ਼ਬਰ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ। ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੇ ਦਿਹਾਂਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਸੰਗੀਤ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਕਈ ਹਸਤੀਆਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ।ਇਸੇ ਦੌਰਾਨ GTC ਨੈੱਟਵਰਕ ਦੇ MD ਅਤੇ ਪ੍ਰੈਜ਼ੀਡੈਂਟ ਡਾ. ਰਬਿੰਦਰ ਨਾਰਾਇਣ ਵੀ ਦਿਨੇਸ਼ ਔਲਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਉਨ੍ਹਾਂ ਨੇ ਇਸ ਔਖੇ ਸਮੇਂ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਦਿਵਿਤ ਔਲਕ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਜ਼ਿਕਰਯੋਗ ਹੈ ਕਿ ਦਿਵਿਤ ਔਲਕ ਦੀ ਅੰਤਿਮ ਯਾਤਰਾ ਵਿੱਚ ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਦੀਆਂ ਕਈ ਨਾਮੀ ਹਸਤੀਆਂ ਨੇ ਸ਼ਮੂਲੀਅਤ ਕੀਤੀ ਸੀ। ਗਾਇਕ ਜੈਜ਼ੀ ਬੀ, ਗਿੱਪੀ ਗਰੇਵਾਲ ਸਮੇਤ ਕਈ ਕਲਾਕਾਰਾਂ ਨੇ ਵੀ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਪਹੁੰਚ ਰਹੀਆਂ ਹਸਤੀਆਂ ਵੱਲੋਂ ਦਿਨੇਸ਼ ਔਲਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ।
- GTC Pollywood