ਦਿਵਿਤ ਔਲਕ ਦੀ ਆਤਮਿਕ ਸ਼ਾਂਤੀ ਦੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ । ਇਸ ਮੌਕੇ ‘ਤੇ ਪੰਜਾਬੀ ਗਾਇਕ ਗੁਰਦਾਸ ਮਾਨ, ਪ੍ਰੀਤ ਹਰਪਾਲ, ਜੈਜ਼ੀ ਬੀ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜੈਜ਼ੀ ਬੀ ਨੇ ਵੀ ਬੀਤੇ ਦਿਨ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ‘ਚ ਉਨ੍ਹਾਂ ਨੇ ਦਿਵਿਤ ਔਲਕ ਨੂੰ ਸ਼ਰਧਾਂਜਲੀ ਦਿੱਤੀ ਸੀ ।
Add GTC Pollywood on Google

ਜਿਸ ਤੋਂ ਬਾਅਦ ਸਪੀਡ ਰਿਕਾਰਡਜ਼ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਦਿਨੇਸ਼ ਔਲਕ ਸਣੇ ਦੇ ਪਰਿਵਾਰਕ ਮੈਂਬਰ ਹੋਰ ਰਿਸ਼ਤੇਦਾਰ ਤੇ ਦੋਸਤ ਮਿੱਤਰ ਨਜ਼ਰ ਆ ਰਹੇ ਹਨ।

ਸੜਕ ਹਾਦਸੇ ‘ਚ ਗਈ ਸੀ ਜਾਨ
ਦਿਵਿਤ ਔਲਕ ਦੀ ਇੱਕ ਸੜਕ ਹਾਦਸੇ ‘ਚ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਦਿਵਿਤ ਔਲਕ ਦੇ ਇੱਕ ਦੋਸਤ ਦੀ ਵੀ ਜਾਨ ਚਲੀ ਗਈ ਸੀ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਤਮਾਮ ਸਿਤਾਰੇ ਦਿਵਿਤ ਔਲਕ ਦੇ ਦਿਹਾਂਤ ‘ਤੇ ਸੋਗ ਜਤਾਉਣ ਦੇ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।
ਦਿਵਿਤ ਔਲਕ ਦੇ ਨਾਲ ਹਾਦਸਾ ਉਸ ਵੇਲੇ ਹੋਇਆ ਸੀ ਜਦੋਂ ਉਹ ਆਪਣੇ ਦੋਸਤਾਂ ਦੇ ਨਾਲ ਆਪਣੀ ਕਾਰ ‘ਚ ਸਵਾਰ ਹੋ ਕੇ ਜਲੰਧਰ ਪਰਤ ਰਹੇ ਸਨ ਅਤੇ ਰੋਡ ‘ਤੇ ਖੜ੍ਹੀ ਟ੍ਰੈਕਟਰ ਟਰਾਲੀ ਦੇ ਨਾਲ ਉਨ੍ਹਾਂ ਦੀ ਕਾਰ ਟਕਰਾ ਗਈ ਸੀ। ਜਿਸ ਤੋਂ ਬਾਅਦ ਦਿਵਿਤ ਦੀ ਇਸ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ।
- GTC Pollywood