logo
logo

ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।ਇਸ ਪਵਿੱਤਰ ਮੌਕੇ ’ਤੇ ਗੁਰਦਾਸ ਮਾਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦਾ ਸੰਦੇਸ਼ ਸਾਂਝਾ ਕੀਤਾ।ਉਨ੍ਹਾਂ ਨੇ ਕਾਮਨਾ ਕੀਤੀ ਕਿ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਣੀ ਰਹੇ।

ਇਸ ਦੇ ਨਾਲ ਹੀ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਆਪਸੀ ਪਿਆਰ ਤੇ ਭਾਈਚਾਰੇ ਦੀ ਭਾਵਨਾ ਬਣੀ ਰਹਿਣ ਦੀ ਅਰਦਾਸ ਵੀ ਕੀਤੀ।ਗੁਰਦਾਸ ਮਾਨ ਵੱਲੋਂ ਗੁਰਪੁਰਬ ਮੌਕੇ ਦਿੱਤੀਆਂ ਗਈਆਂ ਇਹ ਸ਼ੁਭਕਾਮਨਾਵਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਾਂਝਾ ਕਰਦੀਆਂ ਹਨ।

 ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਨੂੰ ਹਿੱਟ ਗੀਤ ਦੇ ਰਹੇ ਹਨ ।ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕੁਝ ਫ਼ਿਲਮਾਂ ਵੀ ਕੀਤੀਆਂ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ ਹੈ। 

- GTC Pollywood

Top Stories