logo
logo

ਗਾਇਕ ਹਰਭਜਨ ਮਾਨ ਨੇ ਪੰਜਾਬੀ ਮਾਂ ਬੋਲੀ ਨੂੰ ਸੰਭਾਲਣ ਦੇ ਲਈ ਕੀਤੀ ਸਭ ਨੂੰ ਅਪੀਲ, ਵੀਡੀਓ ਹੋ ਰਿਹਾ ਵਾਇਰਲ

ਪੰਜਾਬੀ ਗਾਇਕ ਹਰਭਜਨ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਪੰਜਾਬੀ ਮਾਂ ਬੋਲੀ ਬਾਰੇ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ।ਹਰਭਜਨ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ਾਂ ‘ਚ ਪੰਜਾਬੀ ਨੂੰ ਸੰਭਾਲ ਕੇ ਰੱਖਿਆ ਗਿਆ ਹੈ, ਉਸ ਨੂੰ ਪੰਜਾਬ ‘ਚ ਸੰਭਾਲਣ ਦੀ ਬਹੁਤ ਜ਼ਿਆਦਾ ਲੋੜ ਹੈ। ਉਨ੍ਹਾਂ ਨੇ ਪਾਕਿਸਤਾਨ ‘ਚ ਵੀ ਪੰਜਾਬੀ ਭਾਸ਼ਾ ਦੇ ਨਾਲ ਹੋ ਰਹੇ ਵਿਤਕਰੇ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ ਕਿ ‘ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ’। ਇਸ ਮੌਕੇ ‘ਤੇ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਾਲੇ ਗੀਤਾਂ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਨੇ ਮਾਂ ਬੋਲੀ ਦੀ ਬਾਤ ਪਾਉਂਦਾ ਗੀਤ ‘ਮੈਨੂੰ ਇਉਂ ਨਾ ਮਨੋਂ ਵਿਸਾਰ, ਵੇ ਮੇਰੀ ਤੇਰੀ ਮਾਂ ਦੀ ਬੋਲੀ ਆਂ’ ਵੀ ਗਾ ਕੇ ਸੁਣਾਇਆ । ਹਰਭਜਨ ਮਾਨ ਨੇ ਕਿਹਾ ਕਿ ਬਾਬੂ ਸਿੰਘ ਮਾਨ ਮਰਾੜਾਂ ਵਾਲਿਆਂ ਨੇ ਗੀਤ ਲਿਖਿਆ ਸੀ।

ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਪੰਜਾਬੀ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ ਅਤੇ ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ।

- GTC Pollywood

Top Stories