ਹਰਭਜਨ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਜਿਸ ਦੀ ਇੱਕ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਸਰਬੱਤ ਦੇ ਭਲੇ ਦੀ ਅਰਦਾਸ’ ਜਿਉਂ ਹੀ ਹਰਭਜਨ ਮਾਨ ਨੇ ਇਸ ਤਸਵੀਰ ਨੂੰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਰਿਐਕਸ਼ਨ ਦਿੱਤੇ ।
Add GTC Pollywood on Google
ਹਰਭਜਨ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਜਿਸ ਦੀ ਇੱਕ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਸਰਬੱਤ ਦੇ ਭਲੇ ਦੀ ਅਰਦਾਸ’ ਜਿਉਂ ਹੀ ਹਰਭਜਨ ਮਾਨ ਨੇ ਇਸ ਤਸਵੀਰ ਨੂੰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਰਿਐਕਸ਼ਨ ਦਿੱਤੇ । ਹਰਭਜਨ ਮਾਨ ਜਲਦ ਹੀ ਆਪਣੇ ਪੁੱਤਰ ਦ ਨਾਲ ਇੱਕ ਫ਼ਿਲਮ ਲੈ ਕੇ ਆ ਰਹੇ ਹਨ ।

ਇਹ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਟਾਈਟਲ ਹੇਠ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ ਅਤੇ ਇਹ ਫ਼ਿਲਮ ਇਸੇ ਸਾਲ ਨੌ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਨਾਲ ਅਵਕਾਸ਼ ਮਾਨ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ ਹੋਣ ਜਾ ਰਹੀ ਹੈ।
_65d3118b3c7e494dfa7f71a72825f15b_1280X720.webp)
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਗੱਲ੍ਹਾਂ ਗੋਰੀਆਂ ਵਿੱਚ ਟੋਏ, ਜੱਗ ਜਿਓਂਦਿਆਂ ਦੇ ਮੇਲੇ, ਦਿਲ ਚੁਰਾ ਕੇ ਲੈ ਗਈਆਂ ਸੱਜਣ ਦੀਆਂ ਅੱਖੀਆਂ, ਜੱਗ ਜੰਕਸ਼ਨ ਰੇਲਾਂ ਦਾ ਸਣੇ ਕਈ ਹਿੱਟ ਗੀਤ ਗਾਏ ਹਨ।
- GTC Pollywood